ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਗਲ਼ਾ ਵੱਢ ਕੇ ਕੀਤਾ ਕਤਲ

06/16/2018 5:23:31 PM

ਭਦੋਹੀ— ਉੱਤਰ ਪ੍ਰਦੇਸ਼ 'ਚ ਅਪਰਾਧ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਆਏ ਦਿਨ ਬਦਮਾਸ਼ ਹੱਤਿਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਇਹ ਮਾਮਲਾ ਭਦੋਹੀ ਜ਼ਿਲੇ ਦਾ ਹੈ, ਜਿੱਥੇ ਇਕ ਨੌਜਵਾਨ ਦਾ ਗਲ਼ਾ ਵੱਢ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਹੁਣ ਤੱਕ ਪਛਾਣ ਨਹੀਂ ਹੋ ਸਕੀ। ਪੁਲਸ ਮੁਤਾਬਕ ਮ੍ਰਿਤਕ ਨੌਜਵਾਨ ਇਲਾਹਾਬਾਦ ਦਾ ਹੈ।
ਜਾਣਕਾਰੀ ਮੁਤਾਬਕ ਪੁਲਸ ਨੂੰ ਨੌਜਵਾਨ ਦੀ ਲਾਸ਼ ਇਕ ਇਲਾਕੇ 'ਚੋਂ ਮਿਲੀ ਅਤੇ ਬੜੀ ਹੀ ਬੇਰਹਿਮੀ ਨਾਲ ਇਸ ਨੌਜਵਾਨ ਦਾ ਕਤਲ ਕੀਤਾ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਜਦੋਂ ਨੌਜਵਾਨ ਦੀ ਲਾਸ਼ ਦੇਖੀ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ।
ਦੱਸ ਦੇਈਏ ਕਿ ਇਸ ਮਾਮਲੇ 'ਚ ਐੱਸ. ਪੀ. ਨੇ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਜਾਂਚ ਲਈ ਲਗਾਇਆ ਹੈ। ਪੁਲਸ ਦਾ ਕਹਿਣਾ ਹੈ ਕਿ ਕਿਸੇ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ ਗਿਆ ਹੈ। ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।