ਜੇਲ੍ਹ 'ਚ ਬੰਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਕਿਸਾਨ ਆਗੂਆਂ ਵਲੋਂ ਦਿੱਤੀ ਜਾਵੇਗੀ ਆਰਥਿਕ ਮਦਦ (ਵੀਡੀਓ)

Wednesday, Feb 03, 2021 - 01:17 PM (IST)

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨਾਂ ਦੇ ਅੰਦੋਲਨ ਨੂੰ ਅੱਜ ਯਾਨੀ ਬੁੱਧਵਾਰ ਨੂੰ 70 ਦਿਨ ਹੋ ਗਏ ਹਨ। ਇਸ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਜੇਲ੍ਹ 'ਚ ਬੰਦ ਨੌਜਵਾਨਾਂ ਦੇ ਪਰਿਵਾਰ ਨੂੰ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਛੁਡਾਉਣ ਲਈ ਕਾਨੂੰਨੀ ਸਲਾਹਕਾਰਾਂ ਦੀ ਲੋੜ ਪੈਣੀ ਹੈ, ਉਨ੍ਹਾਂ 'ਤੇ ਜਿਹੜਾ ਵੀ ਖਰਚਾ ਹੋਣਾ ਹੈ, ਉਹ ਸੰਯੁਕਤ ਕਿਸਾਨ ਮੋਰਚੇ ਵਲੋਂ ਹੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਨ੍ਹਾਂ ਪਰਿਵਾਰਾਂ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ। ਲਾਪਤਾ ਹੋਏ ਨੌਜਵਾਨਾਂ ਦਾ ਪਤਾ ਲਗਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਕਮੇਟੀ ਬਣਾਈ ਗਈ ਹੈ। ਜੋ ਸਾਰੇ ਬੱਚਿਆਂ ਦਾ ਪਤਾ ਲਗਾਏਗੀ ਕਿ ਉਹ ਕਿੱਥੇ ਅਤੇ ਕਿਸ ਹਾਲਤ 'ਚ ਹਨ।

ਦੱਸਣਯੋਗ ਹੈ ਕਿ ਤਿੰਨਾਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਹਿੰਸਕ ਹੋ ਗਈ ਸੀ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਸਕਰਮੀਆਂ ’ਤੇ ਹਮਲਾ ਕੀਤਾ ਸੀ, ਗੱਡੀਆਂ ਪਲਟਾ ਦਿੱਤੀਆਂ ਸਨ ਅਤੇ ਇਤਿਹਾਸਿਕ ਲਾਲ ਕਿਲ੍ਹੇ ਦੇ ਅੰਦਰ ਇਕ ਧਾਰਮਿਕ ਝੰਡਾ ਲਗਾ ਦਿੱਤਾ ਸੀ। ਪੁਲਸ ਨੇ ਵੀਰਵਾਰ ਨੂੰ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਅਤੇ ਗਣਤੰਤਰ ਦਿਵਸ ਦੇ ਦਿਨ ਹੋਈ ਹਿੰਸਾ ਦੇ ਪਿੱਛੇ ਦੀ ‘ਸਾਜਿਸ਼’ ਦੀ ਜਾਂਚ ਦੀ ਘੋਸ਼ਣਾ ਕੀਤੀ ਸੀ। ਇਸ ਹਿੰਸਾ ਦੇ ਸਿਲਸਿਲੇ ਵਿਚ ਪੁਲਸ ਨੇ ਹੁਣ ਤੱਕ 33 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ ਕਿਸਾਨ ਨੇਤਾਵਾਂ ਸਮੇਤ 44 ਲੋਕਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤੇ ਹਨ।

ਨੋਟ : ਕਿਸਾਨ ਆਗੂਆਂ ਵਲੋਂ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਬਾਰੇ ਕੀ ਹੈ ਤੁਹਾਡੀ ਰਾਏ 


author

DIsha

Content Editor

Related News