ਦਿੱਲੀ ''ਚ ਪਾਰਕਿੰਗ ਵਿਵਾਦ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Saturday, Oct 16, 2021 - 10:19 PM (IST)
ਨਵੀਂ ਦਿੱਲੀ - ਦੱਖਣੀ ਪੱਛਮੀ ਦਿੱਲੀ ਦੇ ਡਾਬਰੀ ਇਲਾਕੇ ਵਿੱਚ ਪਾਰਕਿੰਗ ਨੂੰ ਲੈ ਕੇ ਕਥਿਤ ਤੌਰ 'ਤੇ ਦੋ ਲੋਕਾਂ ਨੇ 25 ਸਾਲਾ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਪੁਲਸ ਨੂੰ ਡਾਬਰੀ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਅਤੇ ਜਦੋਂ ਪੁਲਸ ਦੀ ਇੱਕ ਟੀਮ ਮੌਕੇ 'ਤੇ ਪਹੁੰਚੀ ਤਾਂ ਉਸ ਨੂੰ ਮਹਾਵੀਰ ਇੰਕਲੇਵ ਪਾਰਟ-2 ਦੀ ਇੱਕ ਸੜਕ 'ਤੇ ਖੂਨ ਮਿਲਿਆ। ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੁਲਸ ਟੀਮ ਨੂੰ ਸੂਚਿਤ ਕੀਤਾ ਗਿਆ ਕਿ ਅਫਰੋਜ ਆਲਮ ਨੂੰ ਦੀਨ ਦਯਾਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇੱਕ ਚਸ਼ਮਦੀਦ ਦੀ ਸ਼ਿਕਾਇਤ 'ਤੇ ਡਾਬਰੀ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ - ਸ਼੍ਰੀਨਗਰ 'ਚ ਅੱਤਵਾਦੀਆਂ ਨੇ ਗੈਰ ਸਥਾਨਕ ਵਿਕਰੇਤਾ ਦੀ ਗੋਲੀ ਮਾਰ ਕੇ ਕੀਤੀ ਹੱਤਿਆ
ਅਧਿਕਾਰੀ ਮੁਤਾਬਕ, ਸ਼ਿਕਾਇਤਕਰਤਾ ਨੇ ਦੱਸਿਆ ਕਿ ਘਟਨਾ ਦੇ ਪਿੱਛੇ ਦੋਸ਼ੀ ਸੁਹੇਲ ਖਾਨ ਅਤੇ ਰਾਜਾ ਸਨ। ਅਧਿਕਾਰੀ ਨੇ ਕਿਹਾ ਕਿ ਆਲਮ ਨੂੰ ਸਿਰ ਵਿੱਚ ਗੋਲੀ ਮਾਰੀ ਗਈ ਸੀ। ਪੁਲਸ ਨੇ ਦੱਸਿਆ ਕਿ ਵਿਵਾਦ ਆਲਮ ਦੇ ਘਰ ਦੇ ਮੇਨ ਗੇਟ ਦੇ ਸਾਹਮਣੇ ਮੋਟਰਸਾਇਕਲ ਖੜ੍ਹਾ ਕਰਨ ਨੂੰ ਲੈ ਕੇ ਹੋਇਆ ਸੀ। ਉਨ੍ਹਾਂ ਕਿਹਾ ਕਿ ਜਦੋਂ ਆਲਮ ਨੇ ਖਾਨ ਅਤੇ ਰਾਜਾ ਨੂੰ ਮੋਟਰਸਾਇਕਿਲ ਹਟਾਣ ਲਈ ਕਿਹਾ ਤਾਂ ਉਨ੍ਹਾਂ ਵਿਚਾਲੇ ਹੱਥੋਪਾਈ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ (ਆਲਮ ਨੂੰ) ਗੋਲੀ ਮਾਰ ਦਿੱਤੀ। ਦੋਸ਼ੀਆਂ ਦਾ ਪਤਾ ਲਗਾਉਣ ਲਈ ਪੁਲਸ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।