ਲੱਦਾਖ, J&K ਦੇ ਨੌਜਵਾਨਾਂ ਲਈ ਸਰਕਾਰ ਕਰਨ ਜਾ ਰਹੀ ਹੈ ਵੱਡੇ ਪੈਕੇਜ ਦਾ ਐਲਾਨ

Thursday, Sep 26, 2019 - 01:11 PM (IST)

ਲੱਦਾਖ, J&K ਦੇ ਨੌਜਵਾਨਾਂ ਲਈ ਸਰਕਾਰ ਕਰਨ ਜਾ ਰਹੀ ਹੈ ਵੱਡੇ ਪੈਕੇਜ ਦਾ ਐਲਾਨ

ਨਵੀਂ ਦਿੱਲੀ— ਨਰਿੰਦਰ ਮੋਦੀ ਸਰਕਾਰ ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਨੌਜਵਾਨਾਂ ਲਈ ਜਲਦ ਹੀ ਇਕ ਵੱਡੇ ਪੈਕੇਜ ਦਾ ਐਲਾਨ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਕ 31 ਅਕਤੂਬਰ ਤੋਂ ਪਹਿਲਾਂ ਇਸ ਪੈਕੇਜ ਦਾ ਐਲਾਨ ਕੀਤਾ ਜਾ ਸਕਦਾ ਹੈ। ਇੱਥੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ 'ਸਕਿਲਿੰਗ ਪੈਕੇਜ' ਦਾ ਐਲਾਨ ਕੀਤਾ ਜਾਵੇਗਾ। ਇਸ 'ਚ ਨੌਜਵਾਨਾਂ ਨੂੰ ਸੈਰ-ਸਪਾਟਾ, ਕੱਪੜੇ, ਫੂਡ ਪ੍ਰੋਸੈਸਿੰਗ, ਸਿਹਤ ਸੇਵਾਵਾਂ, ਆਈ. ਟੀ- ਆਈ. ਟੀ. ਈ. ਐੱਸ. ਅਤੇ ਨਿਰਮਾਣ ਦੇ ਖੇਤਰ 'ਚ ਰੋਜ਼ਗਾਰ ਦੇ ਮੌਕੇ ਮਿਲਣਗੇ। ਇੱਥੇ ਦੱਸ ਦੇਈਏ ਕਿ 31 ਅਕਤੂਬਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਵੰਡੇ ਜਾਣਗੇ। ਇਸ ਲਈ ਸਰਕਾਰ ਵਲੋਂ ਦੋਹਾਂ ਪ੍ਰਦੇਸ਼ਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਯੋਗ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। 

ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਜੰਮੂ ਅਤੇ ਕਸ਼ਮੀਰ 'ਚ ਨੌਜਵਾਨਾਂ ਨੂੰ ਸਿਖਲਾਈ ਲਈ ਉੱਚ ਮਾਨਤਾ ਪ੍ਰਦਾਨ ਕਰਨ ਲਈ ਕੰਮ ਕਰ ਰਿਹਾ ਹੈ। ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਕੱਤਰ ਕੇ. ਪੀ. ਕ੍ਰਿਸ਼ਨਨ ਇਸ ਹਫਤੇ ਦੇ ਅਖੀਰ ਵਿਚ  ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਲਾਹ-ਮਸ਼ਵਰਾ ਕਰਨਗੇ ਅਤੇ ਸਕਿਲਿੰਗ ਪੈਕੇਜ ਨੂੰ ਅੰਤਿਮ ਰੂਪ ਦੇਣਗੇ। ਮੰਤਰੀਆਂ ਦੇ ਇਕ ਸਮੂਹ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਵਿਕਾਸ ਦਾ ਖਾਕਾ ਤਿਆਰ ਕਰਨ ਲਈ ਕਿਹਾ ਗਿਆ ਹੈ।

ਦੱਸਣਯੋਗ ਹੈ ਕਿ ਬੀਤੀ 5 ਅਗਸਤ 2019 ਨੂੰ ਧਾਰਾ-370 ਤਹਿਤ ਜੰਮੂ-ਕਸ਼ਮੀਰ ਨੂੰ ਦਿੱਤੇ ਗਏ ਵਿਸ਼ੇਸ਼ ਦਰਜੇ ਨੂੰ ਖਤਮ ਕੀਤਾ ਗਿਆ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡਣ ਦਾ ਫੈਸਲਾ ਲਿਆ ਗਿਆ। ਇਸ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਇੱਥੇ ਨੌਜਵਾਨਾਂ ਨੂੰ ਹੁਨਰਮੰਦ ਕਰਨ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। 


author

Tanu

Content Editor

Related News