ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

06/17/2018 12:29:43 PM

ਉੱਤਰ ਪ੍ਰਦੇਸ਼— ਉੱਤਰ ਪ੍ਰਦੇਸ਼ 'ਚ ਇਲਾਹਾਬਾਦ ਦੇ ਬਾਰਾ ਥਾਣਾ ਖੇਤਰ 'ਤੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ ਘੂਰਪੁਰ ਖੇਤਰ ਦੇ ਨੀਬੀਆ ਪਿੰਡ ਨਿਵਾਸੀ ਰੋਜ਼-ਰੋਜ਼ ਦੀ ਕਲੇਸ਼ ਤੋਂ ਤੰਗ ਆ ਕੇ ਸ਼ਨੀਵਾਰ ਦੇਰ ਰਾਤ ਨੂੰ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ। 
ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੀ ਸੂਚਨਾ ਪਿੰਡ ਦੇ ਲੋਕਾਂ ਨੇ ਪੁਲਸ ਨੂੰ ਦਿੱਤੀ। ਲੋਕਾਂ ਨੇ ਦੱਸਿਆ ਕਿ ਦਲੀਪ ਮਾਨਸਿਕ ਰੂਪ ਤੋਂ ਬੀਮਾਰ ਸੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਲਿਸ ਇਸ ਘਟਨਾ ਦੀ ਜਾਂਚ 'ਚ ਜੁੱਟ ਗਈ ਹੈ।