ਬਾਦਸ਼ਾਹ ਦੀਆਂ ਵਧੀਆਂ ਮੁਸ਼ਕਲਾਂ; ਪੁਲਸ ਕਾਰਵਾਈ ਤੋਂ ਬਾਅਦ YouTube ਨੇ ਲਿਆ ਐਕਸ਼ਨ
Saturday, Mar 07, 2026 - 09:46 AM (IST)
ਐਂਟਰਟੇਨਮੈਂਟ ਡੈਸਕ : ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ (ਆਦਿੱਤਿਆ ਪ੍ਰਤੀਕ ਸਿੰਘ ਸਿਸੋਦੀਆ) ਆਪਣੇ ਨਵੇਂ ਹਰਿਆਣਵੀ ਗੀਤ 'ਟਟੀਰੀ' ਕਾਰਨ ਵੱਡੇ ਵਿਵਾਦ ਵਿੱਚ ਫਸ ਗਏ ਹਨ। ਹਰਿਆਣਾ ਪੁਲਸ ਨੇ ਗੀਤ ਵਿੱਚ ਅਸ਼ਲੀਲ ਸ਼ਬਦਾਵਲੀ ਅਤੇ ਇਤਰਾਜ਼ਯੋਗ ਦ੍ਰਿਸ਼ ਫਿਲਮਾਉਣ ਦੇ ਦੋਸ਼ ਹੇਠ ਬਾਦਸ਼ਾਹ ਖ਼ਿਲਾਫ਼ FIR ਦਰਜ ਕੀਤੀ ਹੈ। ਇਸ ਦੇ ਨਾਲ ਹੀ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਵੀ ਸਖ਼ਤ ਰੁਖ਼ ਅਖਤਿਆਰ ਕਰਦਿਆਂ ਗਾਇਕ ਨੂੰ ਤਲਬ ਕਰ ਲਿਆ ਹੈ। ਉਥੇ ਹੀ ਅਸ਼ਲੀਲਤਾ ਅਤੇ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤੋਂ ਬਾਅਦ ਯੂਟਿਊਬ ਨੇ ਵੀ ਇਸ ਗੀਤ ਨੂੰ ਆਪਣੇ ਪਲੇਟਫਾਰਮ ਤੋਂ ਹਟਾ ਦਿੱਤਾ ਹੈ।
ਇਹ ਵੀ ਪੜ੍ਹੋ: ਵਿਵਾਦਾਂ 'ਚ ਘਿਰੇ ਬਾਦਸ਼ਾਹ! ਮਹਿਲਾ ਕਮਿਸ਼ਨ ਨੇ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ

ਕੀ ਹੈ ਪੂਰਾ ਮਾਮਲਾ?
ਪੰਚਕੂਲਾ ਦੇ ਇੱਕ ਨਿਵਾਸੀ ਦੀ ਸ਼ਿਕਾਇਤ 'ਤੇ ਪੰਚਕੂਲਾ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵਿੱਚ ਇਹ ਮਾਮਲਾ ਦਰਜ ਕੀਤਾ ਗਿਆ ਹੈ। ਬਾਦਸ਼ਾਹ ਵਿਰੁੱਧ 'ਇੰਡੀਸੈਂਟ ਰਿਪ੍ਰਜ਼ੈਂਟੇਸ਼ਨ ਆਫ ਵੂਮੈਨ (ਪ੍ਰੋਹਿਬਿਸ਼ਨ) ਐਕਟ, 1986' ਦੀਆਂ ਧਾਰਾਵਾਂ 3 ਅਤੇ 4 ਅਤੇ BNS ਦੀ ਧਾਰਾ 296 (ਅਸ਼ਲੀਲ ਹਰਕਤਾਂ ਅਤੇ ਗੀਤ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਅਨੁਸਾਰ, ਗੀਤ ਦੀ ਵੀਡੀਓ ਵਿੱਚ 'ਪਾਠਸ਼ਾਲਾ' ਸ਼ਬਦ ਨੂੰ ਵਿਗਾੜ ਕੇ 'ਬਾਦਸ਼ਾਲਾ' ਲਿਖਿਆ ਗਿਆ ਹੈ ਅਤੇ ਕੁੜੀਆਂ ਨੂੰ ਸਕੂਲ ਦੀ ਵਰਦੀ ਵਿੱਚ ਇਤਰਾਜ਼ਯੋਗ ਤਰੀਕੇ ਨਾਲ ਦਿਖਾਇਆ ਗਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸਕੂਲ ਵਰਗੇ ਪਵਿੱਤਰ ਸਥਾਨ ਨੂੰ ਇਸ ਤਰ੍ਹਾਂ ਪੇਸ਼ ਕਰਨਾ ਬੱਚਿਆਂ ਦੇ ਮਨਾਂ 'ਤੇ ਬੁਰਾ ਪ੍ਰਭਾਵ ਪਾਵੇਗਾ ਅਤੇ ਔਰਤਾਂ ਵਿਰੁੱਧ ਅਪਰਾਧਾਂ ਨੂੰ ਸ਼ਹਿ ਦੇਵੇਗਾ।
ਮਹਿਲਾ ਕਮਿਸ਼ਨ ਦਾ ਸਖ਼ਤ ਰੁਖ ਅਤੇ ਸਰਕਾਰੀ ਦੀ ਪ੍ਰਤੀਕਿਰਿਆ
ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਬਾਦਸ਼ਾਹ ਨੂੰ 13 ਮਾਰਚ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ ਤਾਂ ਜੋ ਉਹ ਗੀਤ ਵਿੱਚ ਵਰਤੇ ਗਏ ਅਸ਼ਲੀਲ ਬੋਲਾਂ ਅਤੇ ਦ੍ਰਿਸ਼ਾਂ ਬਾਰੇ ਸਪੱਸ਼ਟੀਕਰਨ ਦੇ ਸਕਣ। ਦੂਜੇ ਪਾਸੇ, ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਵੀ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਾਡੇ ਸੱਭਿਆਚਾਰ ਨੂੰ ਇਸ ਤਰੀਕੇ ਨਾਲ ਪੇਸ਼ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵੀਡੀਓ ਵਿੱਚ ਹਰਿਆਣਾ ਰੋਡਵੇਜ਼ ਦੀ ਬੱਸ ਦੀ ਵਰਤੋਂ ਨੂੰ ਲੈ ਕੇ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਬੰਧਤ ਡਿਪੂ ਦੇ ਡਰਾਈਵਰ-ਕੰਡਕਟਰ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਵਾਦ ਵਧਣ ਤੋਂ ਬਾਅਦ ਇਹ ਗੀਤ ਹੁਣ ਬਾਦਸ਼ਾਹ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਉਪਲਬਧ ਨਹੀਂ ਹੈ।
ਇਹ ਵੀ ਪੜ੍ਹੋ: Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ ਲਓ ਤਰੀਕ ਤੇ ਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ ਰਹੀ ਪੰਜਾਬੀ ਅਦਾਕਾਰਾ ! ਪ੍ਰੋਮੋ 'ਚ
