ਯੂਟਿਊਬਰ ਧਰੁਵ ਰਾਠੀ ਹੋਏ ਰਿਹਾਅ, CJP ਪ੍ਰਦਰਸ਼ਨ ਨੂੰ ਲੈ ਕੇ ਪੁਲਸ ਨੇ ਦਿੱਤੀ ਚਿਤਾਵਨੀ
Sunday, Oct 11, 2026 - 10:46 AM (IST)
ਨਵੀਂ ਦਿੱਲੀ : ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਸ ਦੁਆਰਾ ਹਿਰਾਸਤ ਵਿੱਚ ਲਏ ਯੂਟਿਊਬਰ ਧਰੁਵ ਰਾਠੀ ਨੂੰ ਸ਼ਨੀਵਾਰ ਦੇਰ ਰਾਤ ਰਿਹਾਅ ਕਰ ਦਿੱਤਾ। ਇਕ ਅਧਿਕਾਰੀ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਸ ਸੂਤਰਾਂ ਮੁਤਾਬਕ, "ਜੇਕਰ ਉਹ (ਰਾਠੀ) ਮਨਾਹੀ ਦੇ ਹੁਕਮਾਂ ਦੇ ਬਾਵਜੂਦ ਜੰਤਰ-ਮੰਤਰ ਜਾਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸਨੂੰ ਦੁਬਾਰਾ ਹਿਰਾਸਤ ਵਿੱਚ ਲਿਆ ਜਾ ਸਕਦਾ ਹੈ ਜਾਂ ਉਸਦੇ ਵਿਰੁੱਧ ਹੋਰ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।"
ਇਹ ਵੀ ਪੜ੍ਹੋ : 20 ਫੁੱਟ ਡੂੰਘੇ ਡਰੇਨ 'ਚ ਡਿੱਗੀ ਕੁੜੀ, ਪਈਆਂ ਭਾਜੜਾਂ, ਅਹਿਮਦਾਬਾਦ 'ਚ ਬਚਾਅ ਕਾਰਜ ਜਾਰੀ
ਦੱਸ ਦੇਈਏ ਕਿ ਰਾਠੀ ਨੂੰ ਸ਼ਨੀਵਾਰ ਨੂੰ ਗੁਰੂਗ੍ਰਾਮ ਦੇ ਸੈਕਟਰ 56 ਸਥਿਤ ਉਸ ਦੇ ਘਰ ਵਿਚੋਂ ਹਿਰਾਸਤ ਵਿਚ ਲਿਆ ਸੀ। ਪੁਲਸ ਸੂਤਰਾਂ ਮੁਤਾਬਕ ਇਹ ਕਾਰਵਾਈ ਦਿੱਲੀ ਵਿਚ ਸਖ਼ਤ ਸੁਰੱਖਿਆ ਉਪਾਵਾਂ ਵਿਚਕਾਰ ਕੀਤੀ ਗਈ। ਵੱਖ-ਵੱਖ ਥਾਵਾਂ ਤੋਂ 7000 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ। ਦਿੱਲੀ ਪੁਲਸ ਨੇ ਰਾਸ਼ਟਰੀ ਰਾਜਧਾਨੀ ਵਿਚ ਸੁਰੱਖਿਆ ਵਧਾ ਦਿੱਤੀ ਹੈ ਤਾਂ ਜੋ ਪ੍ਰਦਰਸ਼ਨਕਾਰੀਆਂ ਨੂੰ ਵਿਸ਼ੇਸ਼ ਤੀਬਰ ਸੋਧ ਨਾਲ ਸਬੰਧਤ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ ਵੋਟਾਂ ਲੜਨ ਲਈ ਆਪਣੀ ਪ੍ਰੇਮਿਕਾ ਦੇ ਘਰ ਹੀ ਮਾਰ'ਤਾ ਡਾਕਾ
ਇਸ ਪ੍ਰਦਰਸ਼ਨ ਵਿਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਵਿਰੋਧੀ ਆਗੂਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਇਸ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ, ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ, ਕੇਰਲ ਦੇ ਪਿਨਾਰਾਈ ਵਿਜਯਨ ਅਤੇ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਮਾਣਿਕ ਸ਼ਾਮਲ ਹਨ। ਸੀਜੇਪੀ ਆਗੂਆਂ ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਹਵਾਈ ਅੱਡੇ 'ਤੇ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਨਿਵਾਰਕ ਗ੍ਰਿਫ਼ਤਾਰੀ ਅਧੀਨ ਰੱਖਿਆ ਗਿਆ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਪੁਲਸ ਮੁਲਾਜ਼ਮਾਂ 'ਤੇ ਹੋਏ ਕਥਿਤ ਹਮਲਿਆਂ ਦੇ ਸਬੰਧ ਵਿੱਚ ਕਈ ਐਫਆਈਆਰ ਦਰਜ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
