''ਮੁੰਬਈ ਹਮਲੇ ਦੇ ਸਾਜਿਸ਼ਕਰਤਾ ਲਖਵੀ ਨੂੰ ਭਾਰਤ ਲਿਆਉਣਾ ਚਾਹੀਦੈ''

02/10/2016 6:26:16 PM

ਨਵੀਂ ਦਿੱਲੀ— ਕਾਂਗਰਸ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਪਾਕਿਸਤਾਨੀ ਮੂਲ ਦੇ ਅਮਰੀਕੀ ਅੱਤਵਾਦੀ ਡੇਵਿਡ ਹੈਡਲੀ ਦੇ ਬਿਆਨਾਂ ਨੂੰ ਆਧਾਰ ਬਣਾਉਂਦੇ ਹੋਏ ਸਰਕਾਰ ਨੂੰ ਪਾਕਿਸਤਾਨ ''ਤੇ ਦਬਾਅ ਬਣਾਉਣਾ ਚਾਹੀਦਾ ਹੈ ਅਤੇ ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਸਾਜਿਸ਼ਕਰਤਾ ਜ਼ਕੀਉਰ ਰਹਿਮਾਨ ਲਖਵੀ ਨੂੰ ਤੁਰੰਤ ਭਾਰਤ ਲਿਆਂਦਾ ਜਾਣਾ ਚਾਹੀਦਾ ਹੈ।
ਕਾਂਗਰਸ ਬੁਲਾਰੇ ਆਰ. ਪੀ. ਐਨ. ਸਿੰਘ ਨੇ ਪਾਰਟੀ ਦੀ ਨਿਯਮਿਤ ਕਾਨਫਰੰਸ ''ਚ ਕਿਹਾ ਕਿ ਹੈਡਲੀ ਦੇ ਬਿਆਨ ਸਾਲ 2008 ਵਿਚ ਉਸ ਵੇਲੇ ਦੀ ਯੂ. ਪੀ. ਏ. ਸਰਕਾਰ ਦੇ ਰੁਖ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਠੋਸ ਸਬੂਤਾਂ ਦੇ ਆਧਾਰ ''ਤੇ ਕਾਰਵਾਈ ਕਰਨ ਦਾ ਮਾਮਲਾ ਵੱਖਰਾ ਹੈ। ਸਰਕਾਰ ਨੂੰ ਪਾਕਿਸਤਾਨ ਪ੍ਰਤੀ ਸਖਤ ਰੁਖ ਅਪਣਾਉਣਾ ਚਾਹੀਦਾ ਹੈ। ਸਰਕਾਰ ਨੂੰ ਹੈਡਲੀ ਦੇ ਬਿਆਨਾਂ ਨੂੰ ਆਧਾਰ ਬਣਾਉਂਦੇ ਹੋਏ ਪਾਕਿਸਤਾਨ ਸਰਕਾਰ ''ਤੇ ਦਬਾਅ ਬਣਾਉਣਾ ਚਾਹੀਦਾ ਹੈ ਅਤੇ ਲਖਵੀ ਨੂੰ ਤੁਰੰਤ ਭਾਰਤ ਲਿਆ ਕੇ ਮੁਕੱਦਮਾ ਚਲਾਉਣਾ ਚਾਹੀਦਾ ਹੈ। ਭਾਰਤ ਵਿਚ ਅੱਤਵਾਦੀ ਹਮਲੇ ਕਰਨ ਵਾਲੇ ਅੱਤਵਾਦੀਆਂ ਨੂੰ ਭਾਰਤ ਲਿਆਂਦਾ ਜਾਣਾ ਚਾਹੀਦਾ ਹੈ।


Tanu

News Editor

Related News