ਜ਼ੀਕਾ ਵਾਇਰਸ : ਸਿਹਤ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਕੀਤੀ ਅਪੀਲ
Monday, Nov 06, 2023 - 05:54 PM (IST)
ਤਿਰੁਵਨੰਤਪੁਰਮ (ਭਾਸ਼ਾ)- ਕੇਰਲ ਦੇ ਸਿਹਤ ਵਿਭਾਗ ਨੇ ਸੋਮਵਾਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਕੇ ਲੋਕਾਂ ਨੂੰ ਜ਼ੀਕਾ ਵਾਇਰਸ ਦੇ ਪ੍ਰਤੀ ਚੌਕਸ ਰਹਿਣ ਦੀ ਅਪੀਲ ਕੀਤੀ। ਉੱਤਰੀ ਕਨੂੰਰ ਜ਼ਿਲ੍ਹੇ ਦੇ ਥਲਾਸੇਰੀ ਇਲਾਕੇ 'ਚ ਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਗਿਆ ਹੈ।
ਵਿਭਾਗ ਨੇ ਕਿਹਾ ਕਿ ਬੁਖ਼ਾਰ, ਸਿਰਦਰਦ, ਸਰੀਰ ਦਰਦ, ਜੋੜਾਂ ਦੇ ਦਰਦ ਅਤੇ ਅੱਖਾਂ ਲਾਲ ਹੋਣ ਵਰਗੇ ਲੱਛਣਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਇਹ ਲੱਛਣ ਦਿਖਾਈ ਦੇਣ ਤਾਂ ਤੁਰੰਤ ਸਿਹਤ ਕਰਮੀਆਂ ਨੂੰ ਸੂਚਿਤ ਕਰਨ। ਬਿਆਨ 'ਚ ਕਿਹਾ ਗਿਆ ਹੈ,''ਜੇਕਰ
ਮਰੀਜ਼ਾਂ 'ਚ ਜ਼ੀਕਾ ਵਾਇਰਸ ਦੇ ਲੱਛਣ ਦੇਖੇ ਜਾਂਦੇ ਹਨ ਤਾਂ ਸਿਹਤ ਸੇਵਾ ਅਧਿਕਾਰੀਆਂ ਨੂੰ ਉਨ੍ਹਾਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ।'' ਸਿਹਤ ਮੰਤਰੀ ਵੀਨਾ ਜਾਰਜ ਦੀ ਪ੍ਰਧਾਨਗੀ 'ਚ ਇੱਥੇ ਆਯੋਜਿਤ ਇਕ ਉੱਚ ਪੱਧਰੀ ਬੈਠਕ 'ਚ, ਥਲਾਸੇਰੀ 'ਚ ਜ਼ੀਕਾ ਵਾਇਰਸ ਦੇ ਮਾਮਲੇ ਦੀ ਸਮੀਖਿਆ ਤੋਂ ਬਾਅਦ ਬਿਆਨ ਜਾਰੀ ਕੀਤਾ ਗਿਆ। ਥਲਾਸੇਰੀ 'ਚ ਜ਼ੀਕਾ ਵਾਇਰਸ ਦੇ 8 ਮਾਮਲਿਆਂ ਦੀ ਹੁਣ ਤੱਕ ਪੁਸ਼ਟੀ ਹੋ ਚੁੱਕੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8