ਕਾਨਪੁਰ ''ਚ ਤਿੰਨ ਹੋਰ ਲੋਕਾਂ ''ਚ ਹੋਈ ਜ਼ੀਕਾ ਵਾਇਰਸ ਦੀ ਪੁਸ਼ਟੀ
Sunday, Oct 31, 2021 - 02:57 AM (IST)
ਕਾਨਪੁਰ : ਕਾਨਪੁਰ ਵਿੱਚ ਭਾਰਤੀ ਹਵਾ ਫੌਜ ਦੇ ਦੋ ਕਰਮਚਾਰੀਆਂ ਸਮੇਤ ਤਿੰਨ ਹੋਰ ਲੋਕਾਂ ਵਿੱਚ ਸ਼ਨੀਵਾਰ ਨੂੰ ਜ਼ੀਕਾ ਵਾਇਰਸ ਪਾਇਆ ਗਿਆ। ਕਾਨਪੁਰ ਦੇ ਮੁੱਖ ਮੈਡੀਕਲ ਅਫਸਰ ਡਾਕਟਰ ਨੇਪਾਲ ਸਿੰਘ ਨੇ ਦੱਸਿਆ ਕਿ 23 ਅਕਤੂਬਰ ਨੂੰ ਭਾਰਤੀ ਹਵਾਈ ਫੌਜ ਦੇ ਇੱਕ ਅਧਿਕਾਰੀ ਵਿੱਚ ਜ਼ੀਕਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ (ਪੀੜਤ ਅਫਸਰ) ਦੇ ਸੰਪਰਕ ਵਿੱਚ ਆਏ 22 ਲੋਕਾਂ ਦੇ ਸੈਂਪਲ ਲਏ ਸਨ ਪਰ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਇਹ ਲਾਗ ਨਹੀਂ ਪਾਈ ਗਈ।
ਇਹ ਵੀ ਪੜ੍ਹੋ - ਪੀ.ਐੱਮ. ਮੋਦੀ ਨੇ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਦੁਵੱਲੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ 465 ਲੋਕਾਂ ਦੇ ਨਮੂਨੇ ਲਈ ਗਏ ਜਿਸ ਦੀ ਜਾਂਚ ਰਿਪੋਰਟ ਦੇ ਆਧਾਰ 'ਤੇ ਸ਼ਨੀਵਾਰ ਨੂੰ ਉਨ੍ਹਾਂ ਵਿੱਚ ਹਵਾਈ ਫੌਜ ਦੇ ਦੋ ਕਰਮਚਾਰੀਆਂ ਸਮੇਤ ਤਿੰਨ ਲੋਕਾਂ ਵਿੱਚ ਇਸ ਲਾਗ ਦੀ ਪੁਸ਼ਟੀ ਹੋਈ। ਉਨ੍ਹਾਂ ਦੇ ਅਨੁਸਾਰ ਉਨ੍ਹਾਂ ਸਾਰਿਆਂ ਦੀ ਉਮਰ 30 ਤੋਂ 41 ਸਾਲ ਹੈ। ਸਿੰਘ ਨੇ ਦੱਸਿਆ ਕਿ ਹਵਾਈ ਫੌਜ ਕੇਂਦਰ ਦੇ ਆਸਪਾਸ ਦੇ ਇਲਾਕਿਆਂ ਵਿੱਚ ਹਾਈ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੂੰ ਕਿਹਾ ਗਿਆ ਹੈ ਕਿ ਉਹ ਹਵਾਈ ਫੌਜ ਕੇਂਦਰ ਦੇ ਆਸਪਾਸ ਬੁਖਾਰ ਤੋਂ ਪੀੜਤ ਲੋਕਾਂ ਦੇ ਨਮੂਨੇ ਇਕੱਠੇ ਕਰ ਉਨ੍ਹਾਂ ਨੂੰ ਜਾਂਚ ਲਈ ਭੇਜੋ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।