ਨੇਪਾਲ ''ਚ ਕੋਵਿਡ-19 ਦੇ 274 ਨਵੇਂ ਮਾਮਲੇ, 3 ਹੋਰ ਮਰੀਜ਼ਾਂ ਦੀ ਮੌਤ

07/30/2020 8:16:26 PM

ਕਾਠਮੰਡੂ— ਨੇਪਾਲ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਤਿੰਨ ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 52 ਹੋ ਗਈ ਹੈ।

ਉੱਥੇ ਹੀ, ਸੰਕਰਮਣ ਦੇ 274 ਨਵੇਂ ਮਾਮਲਿਆਂ ਤੋਂ ਬਾਅਦ ਸੰਕ੍ਰਮਿਤ ਲੋਕਾਂ ਦੀ ਕੁੱਲ ਗਿਣਤੀ 19,547 ਤੱਕ ਪਹੁੰਚ ਗਈ ਹੈ। ਸਿਹਤ ਮੰਤਰਾਲਾ ਦੇ ਬੁਲਾਰੇ ਜਾਗੇਸ਼ਵਰ ਗੌਤਮ ਨੇ ਦੱਸਿਆ ਕਿ 45, 70 ਅਤੇ 68 ਸਾਲ ਦੇ ਤਿੰਨ ਮਰੀਜ਼ਾਂ ਦੀ ਮੋਰੰਗ ਤੇ ਪਾਰਸ ਜ਼ਿਲ੍ਹਿਆਂ ਵਿਚ ਕੋਰੋਨਾ ਸੰਕਰਮਣ ਕਾਰਨ ਮੌਤ ਹੋ ਗਈ।

ਉਨ੍ਹਾਂ ਕਿਹਾ ਕਿ ਦੇਸ਼ 'ਚ ਅਜੇ ਵੀ 5,227 ਲੋਕ ਸੰਕ੍ਰਮਿਤ ਹਨ। ਨੇਪਾਲ ਵਿਚ ਬੁੱਧਵਾਰ ਨੂੰ 210 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ ਕੋਵਿਡ-19 ਨਾਲ ਸਬੰਧਤ ਇਕ ਮੌਤ ਹੋਈ ਸੀ। ਇਸ ਤੋਂ ਪਿਛਲੇ ਦਿਨ ਮੰਗਲਵਾਰ ਨੂੰ 311 ਨਵੇਂ ਕੋਰੋਨਾ ਵਾਇਰਸ ਦੇ ਸੰਕਰਮਣ ਦੀ ਪੁਸ਼ਟੀ ਹੋਈ ਸੀ। ਡਾ. ਗੌਤਮ ਮੁਤਾਬਕ, ਹੁਣ ਤੱਕ 14,248 ਲੋਕ ਕੋਰੋਨਾ ਵਾਇਰਸ ਸੰਕਰਮਣ ਨਾਲ ਪ੍ਰਭਾਵਿਤ ਹੋਣ ਤੋਂ ਪਿੱਛੋਂ ਠੀਕ ਹੋ ਚੁੱਕੇ ਹਨ, ਪਿਛਲੇ 24 ਘੰਟਿਆਂ ਦੌਰਾਨ 227 ਮਰੀਜ਼ਾਂ ਨੂੰ ਹਸਪਤਾਲ 'ਚੋਂ ਛੁੱਟੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦੇਸ 'ਚ ਹੁਣ ਤੱਕ 3,64,648 ਪੀ. ਸੀ. ਆਰ. ਟੈਸਟ ਕੀਤੇ ਜਾ ਚੁੱਕੇ ਹਨ।

Sanjeev

This news is Content Editor Sanjeev