ਰੂਸ ਗਏ ਪੰਜਾਬ ਦੇ 7 ਨੌਜਵਾਨਾਂ ਨੂੰ ਯੂਕ੍ਰੇਨ ਨਾਲ ਲੜਨ ਲਈ ਕੀਤਾ ਜਾ ਰਿਹੈ ਮਜ਼ਬੂਰ, 2 ਨੌਜਵਾਨਾਂ ਨੇ ਭਾਰਤ ਭੇਜੀ ਵੀਡੀਓ

Thursday, Mar 07, 2024 - 11:44 AM (IST)

ਰੂਸ ਗਏ ਪੰਜਾਬ ਦੇ 7 ਨੌਜਵਾਨਾਂ ਨੂੰ ਯੂਕ੍ਰੇਨ ਨਾਲ ਲੜਨ ਲਈ ਕੀਤਾ ਜਾ ਰਿਹੈ ਮਜ਼ਬੂਰ, 2 ਨੌਜਵਾਨਾਂ ਨੇ ਭਾਰਤ ਭੇਜੀ ਵੀਡੀਓ

ਗੁਰਦਾਸਪੁਰ (ਹਰਮਨ, ਵਿਨੋਦ)- ਕੁਝ ਸਮਾਂ ਪਹਿਲਾਂ ਗੁਰਦਾਸਪੁਰ ਜ਼ਿਲ੍ਹੇ ਤੋਂ ਰੂਸ ਗਏ 2 ਨੌਜਵਾਨਾਂ ਨੇ ਇਕ ਵੀਡੀਓ ਭੇਜ ਕੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਯੂਕ੍ਰੇਨ ਖ਼ਿਲਾਫ਼ ਜੰਗ ਲੜਨ ਲਈ ਰੂਸੀ ਫੌਜ ’ਚ ਜ਼ਬਰਦਸਤੀ ਭਰਤੀ ਕੀਤਾ ਜਾ ਰਿਹਾ ਹੈ। ਇਸ ਕਾਰਨ ਉਕਤ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਰਤ ਸਰਕਾਰ ਕੋਲ ਮਦਦ ਲਈ ਅਪੀਲ ਕੀਤੀ ਹੈ। ਇਨ੍ਹਾਂ ਨੌਜਵਾਨਾਂ ਵਿਚ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਦੇ ਪਿੰਡ ਅਵਾਂਖਾ ਦਾ ਰਵਨੀਤ ਸਿੰਘ ਅਤੇ ਪਿੰਡ ਜੰਡੇ ਦਾ ਵਿਕਰਮ ਸ਼ਾਮਲ ਹੈ।

ਇਹ ਵੀ ਪੜ੍ਹੋ : Punjab Budget 2024: ਪੰਜਾਬ ਨੂੰ ਇੱਕ ਵੱਡਾ ਸੈਰ ਸਪਾਟਾ ਸਥਾਨ ਬਣਾਉਣ ਲਈ ਕੀਤੇ ਅਹਿਮ ਐਲਾਨ

ਰਵਨੀਤ ਸਿੰਘ ਦੀ ਭੈਣ ਨਵਦੀਪ ਕੌਰ ਅਤੇ ਮਾਤਾ ਕੁਲਵੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਕਰਜ਼ਾ ਲੈ ਕੇ ਆਪਣੇ ਮੁੰਡੇ ਨੂੰ ਵਿਦੇਸ਼ ਭੇਜਿਆ ਸੀ। ਏਜੰਟ ਨੇ ਵਾਅਦਾ ਕੀਤਾ ਸੀ ਕਿ ਉਹ ਉਸ ਨੂੰ ਕਿਸੇ ਚੰਗੇ ਦੇਸ਼ ਵਿਚ ਕੰਮ ਕਰਨ ਲਈ ਭੇਜੇਗਾ ਪਰ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਰਵਨੀਤ ਦਾ ਫੋਨ ਆਇਆ ਕਿ ਉਸ ਨੂੰ ਰੂਸ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਰੂਸ ਦੀ ਫੌਜ ਵਿਚ ਭਰਤੀ ਹੋਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਰਵਨੀਤ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਦੇ 7 ਨੌਜਵਾਨ ਅਜਿਹੇ ਹਨ, ਜਿਨ੍ਹਾਂ ਨੂੰ ਫੜ੍ਹ ਕੇ ਰੂਸੀ ਫੌਜ ’ਚ ਭਰਤੀ ਕੀਤਾ ਜਾ ਰਿਹਾ ਹੈ ਅਤੇ ਯੂਕ੍ਰੇਨ ਨਾਲ ਜੰਗ ਲੜਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਸ ਨੇ ਦੱਸਿਆ ਉਸ ਤੋਂ ਪਹਿਲਾਂ ਫੜ੍ਹੇ ਗਏ ਕਈ ਨੌਜਵਾਨਾਂ ਨੂੰ ਯੂਕ੍ਰੇਨ ਜੰਗ ਵਿਚ ਭੇਜਿਆ ਜਾ ਚੁੱਕਿਆ ਹੈ ਅਤੇ ਹੁਣ ਉਸ ਨੂੰ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ : Punjab Budget 2024 : NRI's ਲਈ ਪੰਜਾਬ ਦੇ ਬਜਟ 'ਚ ਜਾਣੋ ਕੀ ਰਿਹਾ ਖ਼ਾਸ

ਹਾਲ ਹੀ ’ਚ ਵਾਇਰਲ ਹੋਈ ਇਕ ਵੀਡੀਓ ਵਿਚ ਗਗਨਦੀਪ ਸਿੰਘ ਨਾਂ ਦੇ ਨੌਜਵਾਨ ਨੇ ਕਿਹਾ ਕਿ ਉਹ 27 ਦਸੰਬਰ ਨੂੰ ਨਵਾਂ ਸਾਲ ਮਨਾਉਣ ਲਈ ਆਪਣੇ ਦੋਸਤਾਂ ਨਾਲ ਰੂਸ ਲਈ ਰਵਾਨਾ ਹੋਇਆ ਸੀ। ਉਹ ਰੂਸ ਦਾ 90 ਦਿਨਾਂ ਦਾ ਵੀਜ਼ਾ ਲੈ ਕੇ ਗਿਆ ਸੀ। ਉੱਥੇ ਇਕ ਏਜੰਟ ਨੇ ਉਨ੍ਹਾਂ ਨੂੰ ਬੇਲਾਰੂਸ ਲੈ ਕੇ ਜਾਣ ਦੀ ਪੇਸ਼ਕਸ ਕੀਤੀ ਅਤੇ ਉਹ ਸਾਰੇ ਬਿਨਾਂ ਵੀਜ਼ੇ ਦੇ ਬੇਲਾਰੂਸ ਚਲੇ ਗਏ ਕਿਉਂਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਉਥੇ ਵੀਜ਼ੇ ਦੀ ਲੋੜ ਹੈ। ਉਥੇ ਉਸ ਨੂੰ ਪੁਲਸ ਨੇ ਫੜ੍ਹ ਲਿਆ ਅਤੇ ਰੂਸੀ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ। ਰੂਸੀ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਕੁਝ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਵਾਏ ਅਤੇ ਹੁਣ ਉਨ੍ਹਾਂ ਨੂੰ ਯੂਕ੍ਰੇਨ ਵਿਰੁੱਧ ਜੰਗ ਲੜਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨੈਸ਼ਨਲ ਹਾਈਵੇ ’ਤੇ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਕਾਰ ਚਾਲਕ ਦੀ ਮੌਤ ਤੇ 3 ਗੰਭੀਰ ਜ਼ਖ਼ਮੀ (ਵੀਡੀਓ)

ਗਗਨਦੀਪ ਸਿੰਘ ਦੇ ਪਰਿਵਾਰ ਨੇ ਇਸ ਮਾਮਲੇ ਵਿਚ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਬੇਲਾਰੂਸ ਵਿਚ ਗਗਨਦੀਪ ਹੋਰਾਂ ਨੇ ਜਿਨ੍ਹਾਂ ਕਾਗਜ਼ਾਂ ’ਤੇ ਦਸਤਖ਼ਤ ਕੀਤੇ, ਉਹ ਰੂਸੀ ਭਾਸ਼ਾ ਵਿਚ ਸਨ। ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਜਾਂ ਤਾਂ ਉਹ 10 ਸਾਲ ਦੀ ਸਜ਼ਾ ਸਵੀਕਾਰ ਕਰ ਲੈਣ ਜਾਂ ਰੂਸੀ ਫੌਜ ਵਿਚ ਭਰਤੀ ਹੋ ਜਾਣ। ਉਨ੍ਹਾਂ ਨੂੰ 15 ਦਿਨਾਂ ਦੀ ਫੌਜੀ ਸਿਖਲਾਈ ਵੀ ਦਿੱਤੀ ਗਈ ਹੈ। ਗਗਨਦੀਪ ਦੇ ਪਰਿਵਾਰ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਦੇ ਤਕਰੀਬਨ 7 ਨੌਜਵਾਨ ਅਜਿਹੇ ਹਨ, ਜਿਨ੍ਹਾਂ ਨੂੰ ਫੜ੍ਹ ਕੇ ਰੂਸ ਦੀ ਫੌਜ ਵਿਚ ਭਰਤੀ ਕਰ ਕੇ ਯੂਕ੍ਰੇਨ ਨਾਲ ਜੰਗ ਵਿਚ ਜਾਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਇਸ ਲਈ ਇਨ੍ਹਾਂ ਨੌਜਵਾਨਾਂ ਨੂੰ ਵਾਪਸ ਭਾਰਤ ਲਿਆਉਣ ਲਈ ਯਤਨ ਕੀਤੇ ਜਾਣ।

ਇਹ ਵੀ ਪੜ੍ਹੋ : ਗਮ 'ਚ ਬਦਲਿਆ ਖੁਸ਼ੀ ਦਾ ਮਾਹੌਲ, ਪੁੱਤ ਦੇ ਵਿਆਹ ਤੋਂ ਬਾਅਦ ਪਿਓ ਦੀ ਉੱਠੀ ਅਰਥੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News