ਸਾਊਦੀ ਅਰਬ 'ਚ ਭਾਰਤੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ
Friday, Jan 25, 2019 - 03:46 PM (IST)

ਬਟਾਲਾ (ਸਾਹਿਲ) : ਬਾਟਾਲ ਦੇ ਪਿੰਡ ਠੱਕਰ ਸੰਧੂ ਦੇ ਵਿਦੇਸ਼ ਗਏ ਭਾਰਤੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸੰਤੋਖ ਸਿੰਘ ਪੁੱਤਰ ਗੁਰਬਖਸ਼ ਸਿੰਘ, ਜੋ ਪਿਛਲੇ 6 ਸਾਲਾਂ ਤੋਂ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਸਾਊਦੀ ਅਰਬ ਕੰਮ ਕਰਨ ਲਈ ਗਿਆ ਸੀ। ਇਸ ਦੌਰਾਨ ਉਥੇ ਉਹ ਇਕ ਸੜਕ ਹਾਦਸੇ ਦੌਰਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਦੀ ਖਬਰ ਸੁਣ ਕੇ ਸਾਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।
ਮ੍ਰਿਤਕ ਆਪਣੇ ਪਿਛੇ 2 ਧੀਆਂ, 2 ਪੁੱਤਰ ਅਤੇ ਪਤਨੀ ਛੱਡ ਗਿਆ ਹੈ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਡੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਜੋ ਸਾਡੇ ਪਰਿਵਾਰ ਦਾ ਪਾਲਣ-ਪੋਸ਼ਣ ਹੋ ਸਕੇ। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕਾਮਰੇਡ ਅਜੀਤ ਸਿੰਘ ਠੱਕਰ ਸੰਧੂ ਨੇ ਕਿਹਾ ਕਿ ਇਸ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਸਰਵਨ ਸਿੰਘ, ਬਿਸ਼ੰਬਰ ਸਿੰਘ, ਮੂਰਤਾ ਸਿੰਘ, ਕੁਲਜੀਤ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।