ਫਰੈਂਕਫੋਰਟ ’ਚ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

06/21/2022 1:24:04 PM

ਫਰੈਂਕਫੋਰਟ (ਸਰਬਜੀਤ ਬਨੂੜ) : ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਚ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦਾ ਸ਼ਹਾਦਤ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਬੱਚਿਆਂ ਦੇ ਕੀਰਤਨੀ ਜਥਿਆਂ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਤੇ ਭਾਈ ਕੁਲਵਿੰਦਰ ਸਿੰਘ ਸਭਰਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾ ਕੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ। ਸ਼ਹੀਦੀ ਸਮਾਗਮ ’ਤੇ ਪੰਜਾਬ ਤੋਂ ਆਏ ਕਰਮਜੀਤ ਸਿੰਘ ਸੁਨਾਮ ਨੇ ਸੰਗਤਾਂ ਨਾਲ ਨੂੰ ਨਿਹਾਲ ਕੀਤਾ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗੁਰਾਇਆ, ਫੈੱਡਰੇਸ਼ਨ ਆਗੂ ਗੁਰਦਿਆਲ ਸਿੰਘ ਲਾਲੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਸੋਹਣ ਸਿੰਘ ਕੰਗ, ਭਾਈ ਬਲਕਾਰ ਸਿੰਘ ਪ੍ਰਧਾਨ ਨੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ’ਤੇ ਆਪਣੀ ਸ਼ਰਧਾਂਜਲੀ ਭੇਟ ਕੀਤੀ। ਪ੍ਰਬੰਧਕ ਕਮੇਟੀ ਵੱਲੋਂ ਕਰਮਜੀਤ ਸਿੰਘ ਸੁਨਾਮ ਦਾ ਸਨਮਾਨ ’ਤੇ ਦਲਜੀਤ ਸਿੰਘ ਬਿੱਟੂ ਦੀ ਲਿਖੀ ਕਿਤਾਬ ਸਿੱਖ ਸੰਘਰਸ਼ ਦੀ ਸਾਖੀ ਨੂੰ ਰਿਲੀਜ਼ ਕੀਤਾ ਗਿਆ।
 


Harnek Seechewal

Content Editor

Related News