ਬੁਲਗਾਰੀਆ ''ਚ ਕੋਰੋਨਾ ਵਾਇਰਸ ਪੀੜਤਾਂ ਗਿਣਤੀ 600 ਤੋਂ ਟੱਪੀ

07/08/2020 5:08:36 PM

ਸੋਫੀਆ— ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਦੇ 188 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਬੁਲਗਾਰੀਆ 'ਚ ਸੰਕ੍ਰਮਿਤਾਂ ਦੀ ਗਿਣਤੀ 6102 ਹੋ ਗਈ ਹੈ।


ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਰਾਜਧਾਨੀ ਸੋਫੀਆ 'ਚ ਇਸ ਦੌਰਾਨ 68 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਸ ਤੋਂ ਬਾਅਦ ਇੱਥੇ ਪ੍ਰਭਾਵਿਤ ਲੋਕਾਂ ਦੀ ਗਿਣਤੀ 1953 ਹੋ ਗਈ ਹੈ।
ਬੁਲਗਾਰੀਆ 'ਚ 37 ਹੋਰ ਲੋਕ ਇਸ ਮਹਾਮਾਰੀ ਤੋਂ ਠੀਕ ਹੋ ਚੁੱਕੇ ਹਨ ਅਤੇ ਇਸ ਤੋਂ ਬਾਅਦ ਇਸ ਸੰਕਰਮਣ ਤੋਂ ਰਾਹਤ ਮਿਲਣ ਵਾਲੇ ਲੋਕਾਂ ਦੀ ਗਿਣਤੀ 3,037 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਾਰੂ ਵਾਇਰਸ ਕਾਰਨ ਚਾਰ ਹੋਰ ਲੋਕਾਂ ਦੀ ਮੌਤ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ 254 ਹੋ ਗਈ ਹੈ। ਇਸ ਵੇਲੇ ਇੱਥੇ 483 ਮਰੀਜ਼ਾਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ, ਜਿਨ੍ਹਾਂ 'ਚੋਂ 32 ਮਰੀਜ਼ ਆਈ. ਸੀ. ਯੂ. 'ਚ ਹਨ। ਦੇਸ਼ 'ਚ ਹੁਣ ਤੱਕ 365 ਡਾਕਟਰੀ ਕਰਮਚਾਰੀ ਇਸ ਨਾਲ ਸੰਕ੍ਰਮਿਤ ਹੋ ਚੁੱਕੇ ਹਨ।


Sanjeev

Content Editor

Related News