ਰੂਸ 'ਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਸੱਤ ਲੱਖ ਤੋਂ ਪਾਰ

07/08/2020 4:35:32 PM

ਮਾਸਕੋ— ਰੂਸ 'ਚ ਪਿਛਲੇ 24 ਘੰਟਿਆਂ ਦੌਰਾਨ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਦੇ ਰਿਕਾਰਡ 6,562 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਹ ਗਿਣਤੀ 700,792 'ਤੇ ਪਹੁੰਚ ਗਈ ਹੈ।

ਕੋਰੋਨਾ ਰਿਸਪਾਂਸ ਸੈਂਟਰ ਨੇ ਬੁੱਧਵਾਰ ਨੂੰ ਕਿਹਾ, ''ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ 84 ਇਲਾਕਿਆਂ 'ਚ 6,562 ਕੋਵਿਡ-19 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚੋਂ 1,812 ਮਾਮਲਿਆਂ 'ਚ ਕੋਰੋਨਾ ਦੇ ਲੱਛਣ ਨਹੀਂ ਪਾਏ ਗਏ ਹਨ।''
ਕੇਂਦਰ ਨੇ ਕਿਹਾ ਕਿ ਸੇਵੋਪੋਲ ਸ਼ਹਿਰ 'ਚ ਕੋਰੋਨਾ ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਮਾਸਕੋ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਕੋਰੋਨਾ ਦੇ ਮਾਮਲਿਆਂ 'ਚ ਘੱਟ ਵਾਧਾ ਹੋਇਆ ਹੈ। ਰੂਸ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਨਾਲ 173 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਨਾਲ ਮ੍ਰਿਤਕਾਂ ਦੀ ਗਿਣਤੀ 10,667 'ਤੇ ਪਹੁੰਚ ਗਈ ਹੈ।


Sanjeev

Content Editor

Related News