ਚੀਨ ਵਿਚ ਅੱਠ ਮਹੀਨਿਆਂ ਬਾਅਦ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

01/14/2021 11:43:31 PM

ਹੁਬੇਈ- ਕੋਰੋਨਾ ਵਾਇਰਸ ਦਾ ਸਭ ਤੋਂ ਪਹਿਲਾਂ ਸ਼ਿਕਾਰ ਬਣੇ ਚੀਨ ਵਿਚ ਪਿਛਲੇ ਸਾਲ ਮਈ ਤੋਂ ਬਾਅਦ ਹੁਣ ਪਹਿਲੀ ਮੌਤ ਦਰਜ ਕੀਤੀ ਗਈ ਹੈ। ਇਹੀ ਨਹੀਂ, ਦਸ ਮਹੀਨੇ ਬਾਅਦ ਇਕ ਦਿਨ ਵਿਚ ਸਭ ਤੋਂ ਜ਼ਿਆਦਾ ਵਾਇਰਸ ਦੇ ਮਾਮਲੇ ਮਿਲੇ ਹਨ। ਨੈਸ਼ਨਲ ਹੈਲਥ ਕਮਿਸ਼ਨ ਨੇ ਤਾਜ਼ਾ ਮੌਤ ਦੇ ਬਾਰੇ ਵਿਚ ਜ਼ਿਆਦਾ ਜਾਣਕਾਰੀ ਤਾਂ ਨਹੀਂ ਦਿੱਤੀ ਹੈ। ਹਾਲਾਂਕਿ ਇਹੀ ਦੱਸਿਆ ਗਿਆ ਹੈ ਕਿ ਹੁਬੇਈ ਸੂਬੇ ਵਿਚ ਅੱਠ ਮਹੀਨੇ ਬਾਅਦ ਪਹਿਲੀ ਮੌਤ ਹੋਈ ਹੈ। 

ਕੋਰੋਨਾ ਵੈਕਸੀਨ ਆਉਣ ਤੋਂ ਬਾਅਦ ਰਾਹਤ ਮਹਿਸੂਸ ਕਰ ਰਹੇ ਦੁਨੀਆ ਭਰ ਦੇ ਦੇਸ਼ਾਂ ਵਿਚ ਫਿਲਹਾਲ ਮਹਾਮਾਰੀ ਦਾ ਕਹਿਰ ਜਾਰੀ ਹੈ। ਚੀਨ ਵਿਚ ਕੋਰੋਨਾ ਦੀ ਦੂਜੀ ਲਹਿਰ ਵਿਚ ਮਹਾਮਾਰੀ ਹੁਣ ਦਿਹਾਤੀ ਖੇਤਰਾਂ ਵਿਚ ਫੈਲਣ ਦਾ ਖ਼ਦਸ਼ਾ ਹੋ ਗਿਆ ਹੈ। ਬਰਤਾਨੀਆ ਸਮਤ ਯੂਰਪ ਦੇ ਸਾਰੇ ਦੇਸ਼ਾਂ ਫਿਲਹਾਲ ਮਰੀਜ਼ਾਂ ਦੀ ਗਿਣਤੀ ਵਿਚ ਕੋਈ ਕਮੀ ਨਹੀਂ ਆਈ।

ਵਿਸ਼ਵ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਨੌਂ ਕਰੋੜ ਤੋਂ ਉਪਰ ਪਹੁੰਚ ਗਈ ਹੈ ਤੇ ਮਰਨ ਵਾਲਿਆਂ ਦਾ ਅੰਕੜਾ ਇਕ ਕਰੋੜ 96 ਲੱਖ ‘ਤੇ ਪਹੁੰਚ ਗਈ ਹੈ। ਚੀਨ ‘ਵਿਚ ਪੰਜ ਮਹੀਨੇ ਵਿਚ ਹੁਣ ਸਭ ਤੋਂ ਵੱਧ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਸਾਹਮਣੇ ਆ ਰਹੀ ਹੈ। ਹੁਣ ਤਕ ਸੱਤ ਸ਼ਹਿਰਾਂ ਵਿਚ ਲਾਕਡਾਊਨ ਲਗਾ ਦਿੱਤਾ ਗਿਆ ਹੈ। ਵਧੇਰੇ ਨਵੇਂ ਮਾਮਲੇ ਰਾਜਧਾਨੀ ਬੀਜਿੰਗ ਦੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਹਨ। ਇੱਥੇ ਦੋ ਕਰੋੜ ਅੱਸੀ ਲੱਖ ਤੋਂ ਵੱਧ ਲੋਕ ਕੁਆਰੰਟਾਈਨ ਹਨ। ਚੀਨ ਦੇ ਦਿਹਾਤੀ ਖੇਤਰਾਂ ਵਿਚ ਮਹਾਮਾਰੀ ਫੈਲਣ ਦਾ ਖ਼ਦਸ਼ਾ ਹੋ ਗਿਆ ਹੈ। ਇੱਥੇ ਚੀਨੀ ਸਰਕਾਰ ਨੇ ਨਵੇਂ ਸਿਰੇ ਤੋਂ ਰੋਕਥਾਮ ਦੇ ਯਤਨ ਸ਼ੁਰੂ ਕਰ ਦਿੱਤੇ ਹਨ। ਹੁਬੇਈ ਸੂਬੇ ਵਿਚ ਵੀ ਤਿੰਨ ਸ਼ਹਿਰਾਂ ਵਿਚ ਲਾਕਡਾਊਨ ਲਗਾ ਦਿੱਤਾ ਗਿਆ ਹੈ। 


Sanjeev

Content Editor

Related News