ਈਰਾਨ ਨੇ ਡਰੋਨ ਹਮਲੇ ਲਈ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ, ਜਵਾਬੀ ਕਾਰਵਾਈ ਕਰਨ ਦੀ ਦਿੱਤੀ ਚਿਤਾਵਨੀ
Thursday, Feb 02, 2023 - 04:13 PM (IST)

ਦੁਬਈ : ਈਰਾਨ ਨੇ ਇਸਫਾਹਾਨ ਸ਼ਹਿਰ ਵਿਚ ਪਿਛਲੇ ਹਫ਼ਤੇ ਦੇ ਅੰਤ 'ਚ ਇਕ ਫ਼ੌਜੀ ਵਰਕਸ਼ਾਪ ਨੂੰ ਨਿਸ਼ਾਨਾ ਬਣਾਉਣ ਵਾਲੇ ਡਰੋਨ ਹਮਲੇ ਲਈ ਇਜ਼ਰਾਈਲ ਨੂੰ ਰਸਮੀ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। ਇਸ ਤੋਂ ਇਲਾਨਾ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਉਹ ਜਵਾਬੀ ਕਾਰਵਾਈ ਕਰਨ ਦਾ ਕਾਨੂੰਨੀ ਅਧਿਕਾਰ ਹੈ। ਸੰਯੁਕਤ ਰਾਸ਼ਟਰ ਵਿਚ ਈਰਾਨ ਦੇ ਮਿਸ਼ਨ ਨੇ ਸ਼ਨੀਵਾਰ ਦੇਰ ਰਾਤ ਇਕ ਪੱਤਰ ਵਿਚ ਇਸ ਹਮਲੇ ਲਈ ਇਜ਼ਰਾਈਲ ਨੂੰ ਜ਼ਿੰਮੇਵਾਰ ਠਹਿਰਾਇਆ।
ਇਹ ਵੀ ਪੜ੍ਹੋ- ਫਿਰੋਜ਼ਪੁਰ: ਪੁੱਤ ਨਾਲ ਰਲ ਜੇਲ੍ਹ 'ਚ ਨਸ਼ਾ ਪਹੁੰਚਾਉਂਦਾ ਸੀ ਜੇਲ੍ਹ ਵਾਰਡਨ, ਇੰਝ ਖੁੱਲ੍ਹਿਆ ਭੇਤ
ਇਹ ਪੱਤਰ ਮਿਸ਼ਨ ਦੀ ਵੈੱਬਸਾਈਟ 'ਤੇ ਜਾਰੀ ਕੀਤਾ ਗਿਆ ਹੈ। ਪੱਤਰ 'ਤੇ ਈਰਾਨ ਦੇ ਰਾਜਦੂਤ ਆਮਿਰ ਸਈਦ ਈਰਾਨੀ ਦੇ ਦਸਤਖ਼ਤ ਹਨ। ਪੱਤਰ ਮੁਤਾਬਕ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਮਲੇ ਦੀ ਕੋਸ਼ਿਸ਼ ਲਈ ਇਜ਼ਰਾਇਲੀ ਸ਼ਾਸਨ ਜ਼ਿੰਮੇਵਾਰ ਹੈ।
ਇਹ ਵੀ ਪੜ੍ਹੋ- ਕੈਨੇਡਾ ਬੈਠੇ ਗੈਂਗਸਟਰ ਅਰਸ਼ ਡਾਲਾ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਜ਼ਬਤ ਕੀਤੀ ਜਾਵੇਗੀ ਜਾਇਦਾਦ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।