ਈਰਾਨ ''ਚ ਈਸ਼ਨਿੰਦਾ ਦੇ ਦੋਸ਼ ''ਚ 2 ਲੋਕਾਂ ਨੂੰ ਦਿੱਤੀ ਗਈ ਫਾਂਸੀ
Monday, May 08, 2023 - 05:46 PM (IST)

ਦੁਬਈ (ਏਜੰਸੀ) : ਈਰਾਨ 'ਚ ਈਸ਼ਨਿੰਦਾ ਦੇ ਦੋਸ਼ 'ਚ ਸੋਮਵਾਰ ਨੂੰ ਦੋ ਲੋਕਾਂ ਨੂੰ ਫਾਂਸ਼ੀ ਦਿੱਤੀ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਈਰਾਨ ਦੁਨੀਆਭਰ 'ਚ ਸਭ ਤੋਂ ਵੱਧ ਫਾਂਸੀ ਦੇਣ ਵਾਲੇ ਦੇਸ਼ਾਂ ਵਿਚ ਸ਼ਾਮਲ ਹੈ। ਓਸਲੋ ਸਥਿਤ ਸਮੂਹ ਈਰਾਨ ਹਿਊਮਨ ਰਾਈਟਸ ਮੁਤਾਬਕ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਘੱਟੋ-ਘੱਟ 203 ਕੈਦੀਆਂ ਨੂੰ ਫਾਂਸੀ ਦਿੱਤੀ ਜਾ ਚੁੱਕੀ ਹੈ। ਹਾਲਾਂਕਿ ਈਸ਼ਨਿੰਦਾ ਦੇ ਮਾਮਲਿਆਂ ਵਿੱਚ ਫਾਂਸ਼ੀ ਦੀ ਸਜ਼ਾ ਬਹੁਤ ਘੱਟ ਹੋਈ ਹੈ। ਪਿਛਲੇ ਸਮੇਂ ਵਿੱਚ ਦੇਖਿਆ ਗਿਆ ਹੈ ਕਿ ਅਧਿਕਾਰੀਆਂ ਨੇ ਈਸ਼ਨਿੰਦਾ ਦੇ ਮਾਮਲਿਆਂ ਵਿੱਚ ਸਜ਼ਾ ਘਟਾ ਦਿੱਤੀ ਹੈ।
ਇਹ ਵੀ ਪੜ੍ਹੋ- ਪੈਦਲ ਜਾ ਰਹੇ 25 ਸਾਲਾ ਨੌਜਵਾਨ ਨੂੰ ਕਾਲ ਨੇ ਪਾਇਆ ਘੇਰਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ
ਯੂ. ਐੱਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ ਦੇ ਅਨੁਸਾਰ ਯੂਸਫ ਮਹਿਰਾਦ ਅਤੇ ਸਦਰੁੱਲਾ ਨੂੰ ਸੋਮਵਾਰ ਨੂੰ ਮੱਧ ਈਰਾਨ ਦੀ ਅਰਾਕ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ। ਉਨ੍ਹਾਂ ਨੂੰ ਮਈ 2020 ਵਿੱਚ ਟੈਲੀਗ੍ਰਾਮ ਐਪ 'ਤੇ ਅੰਧਵਿਸ਼ਵਾਸ ਅਤੇ ਧਰਮ ਦੀ ਆਲੋਚਨਾ ਸਿਰਲੇਖ ਵਾਲੇ ਸੰਦੇਸ਼ ਵਿੱਚ ਸ਼ਾਮਲ ਹੋਣ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ। ਕਮਿਸ਼ਨ ਨੇ ਦੱਸਿਆ ਕਿ ਕਿ ਦੋਵਾਂ ਵਿਅਕਤੀਆਂ ਨੂੰ ਇਕਾਂਤ ਕੈਦ ਵਿਚ ਰੱਖਿਆ ਗਿਆ ਸੀ ਅਤੇ ਪਰਿਵਾਰਕ ਮੈਂਬਰ ਉਨ੍ਹਾਂ ਨਾਲ ਸੰਪਰਕ ਨਹੀਂ ਕਰ ਸਕਦੇ ਸਨ। ਈਰਾਨ ਦੀ ਨਿਆਂਪਾਲਿਕਾ ਦੀ ਮੀਜ਼ਾਨ ਨਿਊਜ਼ ਏਜੰਸੀ ਨੇ ਪੁਸ਼ਟੀ ਕੀਤੀ ਕਿ ਦੋ ਵਿਅਕਤੀਆਂ ਨੂੰ ਪੈਗੰਬਰ ਮੁਹੰਮਦ ਦਾ ਅਪਮਾਨ ਕਰਨ ਅਤੇ ਨਾਸਤਿਕਤਾ ਨੂੰ ਉਤਸ਼ਾਹਿਤ ਕਰਨ ਲਈ ਮੌਤ ਦੀ ਸਜ਼ਾ ਸੁਣਾਈ ਗਈ।
ਇਹ ਵੀ ਪੜ੍ਹੋ- ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ ਹਲਕਾ ਲੰਬੀ ਦੇ ਸਰਕਾਰੀ ਸਕੂਲ ਦੀ ਤਸਵੀਰ, ਨਾਲ ਹੀ ਕੀਤਾ ਵੱਡਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।