ਨੇਪਾਲ ਨੇ ਕਾਠਮੰਡੂ ''ਚ ਯਾਤਰੀ ਵਾਹਨਾਂ ਦੇ ਪ੍ਰਵੇਸ਼ ''ਤੇ ਪਾਬੰਦੀ ਲਾਈ

07/31/2020 6:04:09 PM

ਕਾਠਮੰਡੂ— ਨੇਪਾਲ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਤੇਜ਼ੀ ਨਾਲ ਹੋਏ ਵਾਧੇ ਦੇ ਮੱਦੇਨਜ਼ਰ ਰਾਤ ਨੂੰ ਸ਼ਹਿਰ ਵਿਚ ਯਾਤਰੀ ਵਾਹਨਾਂ ਦੇ ਪ੍ਰਵੇਸ਼ 'ਤੇ ਪਾਬੰਦੀ ਲਾ ਦਿੱਤੀ ਹੈ।

ਗ੍ਰਹਿ ਮੰਤਰਾਲਾ ਦੇ ਅਧਿਕਾਰੀਆਂ ਨੇ ਕਿਹਾ ਕਿ ਯਾਤਰੀ ਵਾਹਨਾਂ ਨੂੰ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਾਠਮੰਡੂ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਫੈਸਲਾ ਉਦੋਂ ਲਿਆ ਗਿਆ ਜਦੋਂ ਇਹ ਵੇਖਿਆ ਗਿਆ ਕਿ ਹਾਲ ਹੀ ਦੇ ਦਿਨਾਂ ਵਿਚ ਬਹੁਤ ਸਾਰੇ ਲੋਕ ਜੋ ਕਾਠਮਾਂਡੂ ਪਹੁੰਚੇ ਹਨ, ਕੋਵਿਡ-19 ਨਾਲ ਸੰਕ੍ਰਮਿਤ ਪਾਏ ਗਏ ਸਨ। ਵੀਰਵਾਰ ਨੂੰ ਰਾਜਧਾਨੀ ਵਿਚ ਕੋਰੋਨਾ ਵਾਇਰਸ ਦੇ 45 ਨਵੇਂ ਮਾਮਲੇ ਸਾਹਮਣੇ ਆਏ ਹਨ।
ਉਸੇ ਦਿਨ ਦੂਜੇ ਜ਼ਿਲ੍ਹਿਆਂ ਤੋਂ ਇੱਥੇ ਪਹੁੰਚੇ 24 ਲੋਕ ਇਸ ਵਾਇਰਸ ਨਾਲ ਸੰਕ੍ਰਮਿਤ ਪਾਏ ਗਏ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰ ਇਸ ਨਿਯਮ ਨਾਲ ਜ਼ਰੂਰੀ ਅਤੇ ਹੋਰ ਸਾਮਾਨਾਂ ਦੀ ਢੁਆਈ ਪ੍ਰਭਾਵਿਤ ਨਹੀਂ ਹੋਵੇਗੀ। ਸਰਕਾਰ ਨੇ ਕਾਠਮੰਡੂ ਦੇ ਤਿੰਨ ਪ੍ਰਵੇਸ਼ ਮਾਰਗਾਂ 'ਤੇ ਜ਼ਰੂਰੀ ਜਾਂਚ ਸਹੂਲਤਾਂ ਅਤੇ ਕਰਮਚਾਰੀ ਤਾਇਨਾਤ ਕੀਤੇ ਹਨ।


Sanjeev

Content Editor

Related News