ਰਾਏਬਰੇਲੀ ''ਚ 24 ਹੋਰ ਕੋਰੋਨਾ ਪਾਜ਼ੀਟਿਵ ਮਿਲੇ, ਗਿਣਤੀ 460 ਤੱਕ ਪਹੁੰਚੀ

07/26/2020 7:50:31 PM

ਰਾਏਬਰੇਲੀ— ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਵਿਚ 24 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਿਲਣ ਤੋਂ ਬਾਅਦ ਜ਼ਿਲ੍ਹੇ ਵਿਚ ਇਨ੍ਹਾਂ ਦੀ ਗਿਣਤੀ 460 ਹੋ ਗਈ ਹੈ।


ਮੁੱਖ ਮੈਡੀਕਲ ਅਫਸਰ ਡਾ. ਸੰਜੇ ਸ਼ਰਮਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੀ ਲਾਗ ਦੇ 24 ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਸੰਕਰਮਿਤ 460 ਵਿਚੋਂ 262 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ, ਜਦੋਂ ਕਿ 10 ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ ਇਸ ਵੇਲੇ 188 ਕੋਰੋਨਾ ਸਰਗਮ ਮਾਮਲੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਸੰਕਰਮਿਤ ਵਿਅਕਤੀਆਂ ਨੂੰ ਕੋਵਿਡ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਅਤੇ ਨਿਵਾਸ ਦੇ ਆਸਪਾਸ ਦੇ ਖੇਤਰਾਂ ਨੂੰ ਸੀਲ ਕੀਤਾ ਜਾ ਰਿਹਾ ਹੈ।


Sanjeev

Content Editor

Related News