‘ਅਵਤਾਰ 2’ ਫ਼ਿਲਮ ਦੇਖਦਿਆਂ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ

12/17/2022 5:15:21 PM

ਮੁੰਬਈ (ਬਿਊਰੋ)– ਹਾਲ ਦੇ ਦਿਨਾਂ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀਆਂ ਕਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਾਨ ਗਵਾਉਣ ਵਾਲਿਆਂ ’ਚ ਬੱਚਿਆਂ ਤੋਂ ਲੈ ਕੇ ਬਜ਼ੁਰਗ ਤਕ ਸ਼ਾਮਲ ਹਨ। ਮੱਧ ਪ੍ਰਦੇਸ਼ ਦੇ ਭਿੰਡ ਜ਼ਿਲੇ ’ਚ 12 ਸਾਲ ਦੇ ਬੱਚੇ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਣ ਦੇ ਮਾਮਲੇ ਨਾਲ ਸਾਰੇ ਹੈਰਾਨ ਹਨ। ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਤਾਜ਼ਾ ਮਾਮਲਾ ਆਂਧਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ।

PunjabKesari

ਦੱਸਿਆ ਗਿਆ ਹੈ ਰਿਲੀਜ਼ ਹੋਈ ਹਾਲੀਵੁੱਡ ਫ਼ਿਲਮ ‘ਅਵਤਾਰ 2’ ਦੇਖਦਿਆਂ ਨੌਜਵਾਨ ਨੂੰ ਦਿਲ ਦਾ ਦੌਰਾ ਪੈ ਗਿਆ। ਦਿਲ ਦਾ ਦੌਰਾ ਪੈਣ ਤੋਂ ਬਾਅਦ ਗੰਭੀਰ ਹਾਲਤ ’ਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਲਕਸ਼ਮੀ ਰੈੱਡੀ ਸ਼੍ਰੀਨੂ ਨਾਂ ਦੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਸ਼੍ਰੀਨੂ ਦੀ ਮੌਤ ਤੋਂ ਬਾਅਦ ਉਸ ਦੇ ਘਰ ’ਚ ਮਾਤਮ ਛਾਇਆ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ : ED ਨੇ ਰਕੁਲ ਪ੍ਰੀਤ ਸਿੰਘ ਨੂੰ ਭੇਜਿਆ ਸੰਮਨ, ਡਰੱਗਜ਼ ਤੇ ਮਨੀ ਲਾਂਡਰਿੰਗ ਕੇਸ ’ਚ ਹੋਵੇਗੀ ਪੁੱਛਗਿੱਛ

ਹੋਰਨਾਂ ਲੋਕਾਂ ਦੀ ਮਦਦ ਨਾਲ ਰਾਜੂ ਆਪਣੇ ਭਰਾ ਸ਼੍ਰੀਨੂ ਨੂੰ ਪੇਦਾਪੁਰਮ ਸਰਕਾਰੀ ਹਸਪਤਾਲ ਲੈ ਕੇ ਗਿਆ, ਜਿਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਸ਼੍ਰੀਨੂ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ। ਭਰਾ ਦੀ ਮੌਤ ਦੀ ਖ਼ਬਰ ਰਾਜੂ ਨੇ ਪਰਿਵਾਰ ਨੂੰ ਦਿੱਤੀ।

ਸ਼੍ਰੀਨੂ ਦੀ ਮੌਤ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰ ’ਚ ਮਾਤਮ ਛਾਅ ਗਿਆ। ਮ੍ਰਿਤਕ ਸ਼੍ਰੀਨੂ ਦੇ ਦੋ ਬੱਚੇ ਧੀ ਤੇ ਪੁੱਤਰ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News