ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਇਕ ਹੋਰ ਵਿਧਾਇਕ ਦਾ ਅਸਤੀਫਾ
Thursday, Jul 23, 2020 - 07:16 PM (IST)
ਭੋਪਾਲ— ਮੱਧ ਪ੍ਰਦੇਸ਼ 'ਚ ਕਾਂਗਰਸ ਦੇ ਇਕ ਹੋਰ ਵਿਧਾਇਕ ਨਾਰਾਇਣ ਪਟੇਲ ਨੇ ਵੀਰਵਾਰ ਨੂੰ ਵਿਧਾਨਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ।
ਇਸ ਤੋਂ ਬਾਅਦ ਸਦਨ 'ਚ ਹੁਣ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਦੀ ਗਿਣਤੀ ਘੱਟ ਹੋ ਕੇ 89 ਰਹਿ ਗਈ ਹੈ। ਵਿਧਾਨਸਭਾ ਦੇ ਅਸਥਾਈ ਸਪੀਕਰ ਰਾਮੇਸ਼ਵਰ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਖੰਡਵਾ ਜ਼ਿਲ੍ਹੇ ਦੇ ਮੰਧਾਤਾ ਖੇਤਰ ਤੋਂ ਕਾਂਗਰਸ ਵਿਧਾਇਕ ਪਟੇਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।
ਸ਼ਰਮਾ ਨੇ ਦੱਸਿਆ ਕਿ ਪਟੇਲ ਬੁੱਧਵਾਰ ਅਸਤੀਫਾ ਸੌਂਪਿਆ ਸੀ, ਜਿਸ ਨੂੰ ਉਨ੍ਹਾਂ ਨੇ ਵੀਰਵਾਰ ਨੂੰ ਮਨਜ਼ੂਰ ਕਰ ਲਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 17 ਜੁਲਾਈ ਬੁਰਹਾਨਪੁਰ ਦੀ ਨੇਪਾ ਨਗਰ ਵਿਧਾਨਸਭਾ ਖੇਤਰ ਤੋਂ ਵਿਧਾਇਕ ਸੁਮਿਤਰਾਬਾਈ ਕਾਸਡੇਕਰ ਨੇ ਵੀ ਵਿਧਾਨਸਭਾ ਦੀ ਮੈਂਬਰੀ ਤੋਂ ਤਿਆਗ ਪੱਤਰ ਦੇ ਦਿੱਤਾ ਸੀ।