ਇਕ ਵਾਰ ਫ਼ਿਰ ਕੰਬ ਗਈ ਧਰਤੀ, ਗੁਆਂਢੀ ਮੁਲਕ ਦੇ ਨਾਲ-ਨਾਲ ਭਾਰਤ ''ਚ ਵੀ ਲੱਗੇ ਝਟਕੇ
Thursday, Sep 04, 2025 - 04:28 PM (IST)

ਇੰਟਰਨੈਸ਼ਨਲ ਡੈਸਕ- ਬੀਤੇ ਦਿਨੀਂ ਅਫ਼ਗਾਨਿਸਤਾਨ 'ਚ ਆਏ ਜ਼ਬਰਦਸਤ ਭੂਚਾਲ ਦਾ ਕਹਿਰ ਹਾਲੇ ਰੁਕਿਆ ਨਹੀਂ ਸੀ ਕਿ ਏਸ਼ੀਆ ਦਾ ਇਕ ਹੋਰ ਦੇਸ਼ ਭੂਚਾਲ ਦੇ ਝਟਕਿਆਂ ਕਾਰਨ ਕੰਬ ਗਿਆ ਹੈ।
ਨੈਸ਼ਨਲ ਸੈਂਟਰ ਫ਼ਾਰ ਸੀਸਮੋਲੌਜੀ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 11.03 ਵਜੇ ਮਿਆਂਮਾਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਸਕੇਲ 'ਤੇ 4.7 ਰਹੀ। ਇਸ ਭੂਚਾਲ ਦੇ ਝਟਕੇ ਮਿਆਂਮਾਰ ਦੇ ਨਾਲ-ਨਾਲ ਭਾਰਤ ਦੇ ਮਣੀਪੁਰ ਤੇ ਨਾਗਾਲੈਂਡ 'ਚ ਵੀ ਮਹਿਸੂਸ ਕੀਤੇ ਗਏ।
ਹਾਲਾਂਕਿ ਗਨਿਮਤ ਰਹੀ ਕਿ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਪਹਿਲਾਂ ਵੀ ਮਿਆਂਮਾਰ 'ਚ ਤਬਾਹਕੁੰਨ ਭੂਚਾਲ ਆ ਚੁੱਕਾ ਹੈ, ਜਿਸ ਕਾਰਨ 3000 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ, ਜਦਕਿ ਹਜ਼ਾਰਾਂ ਲੋਕ ਜ਼ਖ਼ਮੀ ਹੋ ਗਏ ਸਨ।
ਇਹ ਵੀ ਪੜ੍ਹੋ- 'ਵੱਡੀ ਲੜਾਈ' ਦੀ ਤਿਆਰੀ ਕਰ ਰਿਹਾ ਫਰਾਂਸ ! ਹਸਪਤਾਲਾਂ ਨੂੰ ਦਿੱਤੇ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e