ਬਿਟ੍ਰੇਨ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਬਲੇਅਰ ਮਹਾਰਾਸ਼ਟਰ ''ਚ ਕਰਨਗੇ ਨਿਵੇਸ਼

01/11/2019 1:39:30 PM

ਮੁੰਬਈ — ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਬਲੇਅਰ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕਰਕੇ ਮਹਾਰਾਸ਼ਟਰ 'ਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ। ਬਲੇਅਰ ਅਤੇ ਫੜਨਵੀਸ ਵਿਚਕਾਰ ਖੇਤੀਬਾੜੀ, ਉਦਯੋਗ, ਬੁਨਿਆਦੀ ਢਾਂਚੇ ਅਤੇ ਸੂਚਨਾ ਤਕਨਾਲੋਜੀ ਖੇਤਰ ਵਰਗੇ ਵਿਸ਼ਿਆਂ 'ਤੇ ਚਰਚਾ ਹੋਈ। ਇਸ ਦੌਰਾਨ ਬਲੇਅਰ ਦੀ ਕੰਪਨੀ ਟੋਨੀ ਬਲੇਅਰ ਇੰਸਟੀਚਿਊਟ ਦੇ ਅਧਿਕਾਰੀ ਅਤੇ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਭੂਸ਼ਣ ਗਗਰਾਨੀ ਅਤੇ ਹੋਰ ਅਧਿਕਾਰੀ ਮੌਜੂਦ ਸਨ। ਫੜਨਵੀਸ ਨੇ ਦੱਸਿਆ ਕਿ ਮਹਾਰਾਸ਼ਟਰ ਵਿਚ ਮੈਟਰੋ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਹ 2022 ਤੱਕ ਮੁਕੰਮਲ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਵੱਛ ਭਾਰਤ ਮੁਹਿੰਮ ਸੂਬੇ ਵਿਚ ਵੱਡੇ ਪੱਧਰ 'ਤੇ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 10 ਤੋਂ 15 ਸਾਲ ਪਹਿਲਾਂ ਸੂਬੇ ਦੇ ਕੁੱਲ ਘਰੇਲੂ ਉਤਪਾਦ ਨੂੰ ਲੈ ਕੇ ਕੋਈ ਚਰਚਾ ਨਹੀਂ ਹੁੰਦੀ ਸੀ ਪਰ ਹੁਣ ਇਸ ਬਾਰੇ ਚਰਚਾ ਕੀਤੀ ਜਾ ਰਹੀ ਹੈ ਜਿਹੜੀ ਕਿ ਵੱਡੀਆਂ ਤਬਦੀਲੀਆਂ ਨੂੰ ਦਰਸਾਉਂਦੀ ਹੈ।

ਟੋਨੀ ਬਲੇਅਰ ਨੇ ਆਪਣੀ ਸੰਸਥਾ ਜ਼ਰੀਏ ਮਹਾਰਾਸ਼ਟਰ ਵਿਚ ਕੰਮ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ। ਹਾਲਾਂਕਿ ਬਲੇਅਰ ਦੀ ਕੰਪਨੀ ਦੇ ਅਧਿਕਾਰੀਆਂ ਨੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਹ ਕਿਹੜੇ ਪ੍ਰੋਜੈਕਟ ਵਿਚ ਨਿਵੇਸ਼ ਕਰਨਾ ਚਾਹੁੰਦੇ ਹਨ। ਮੰਤਰਾਲੇ ਦੇ ਅਧਿਕਾਰੀਆਂ ਅਨੁਸਾਰ ਅਜੇ ਗੱਲਬਾਤ ਸ਼ੁਰੂਆਤੀ ਦੌਰ 'ਚ ਹੈ। ਉਹ ਪਹਿਲਾਂ ਪ੍ਰੋਜੈਕਟ ਦਾ ਮੁਆਇਨਾ ਕਰਨਗੇ ਫਿਰ ਉਸ 'ਤੇ ਕੰਮ ਕਰਨਗੇ। ਸੂਬਾ ਸਰਕਾਰ ਵਸੋਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਨਿਵੇਸ਼ਕਾਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਨਿਵੇਸ਼ ਕਰਨ ਤੋਂ ਪਹਿਲਾਂ ਨਿਵੇਸ਼ਕਾਂ ਨੂੰ ਪ੍ਰੋਜੈਕਟ ਬਾਰੇ ਪੂਰੀ ਜਾਂਚ-ਪੜਤਾਲ ਕਰਨ ਦੀ ਵੀ ਆਗਿਆ ਦਿੱਤੀ ਗਈ ਹੈ।


Related News