ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਚਾਰ ਮੈਂਬਰੀ ਵਫ਼ਦ ਸ਼ਿਲਾਂਗ ਪੁੱਜਾ

Thursday, Oct 14, 2021 - 12:14 PM (IST)

ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਚਾਰ ਮੈਂਬਰੀ ਵਫ਼ਦ ਸ਼ਿਲਾਂਗ ਪੁੱਜਾ

ਜਲੰਧਰ(ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਉਚ ਪੱਧਰੀ ਵਫ਼ਦ ਅੱਜ ਸ਼ਿਲਾਂਗ ਪਹੁੰਚ ਗਿਆ, ਜਿਥੇ ਵਫ਼ਦ 350 ਸਿੱਖ ਪਰਿਵਾਰਾਂ ਦਾ ਜਬਰੀ ਉਜਾੜਾ ਰੋਕਣ ਵਿਚ ਸਹਾਇਤਾ ਕਰੇਗਾ।

ਇਹ ਵੀ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਦਗੀ ਮੁੜ ਬਣੀ ਚਰਚਾ ਦਾ ਵਿਸ਼ਾ, ਜਿੱਤਿਆ ਲੋਕਾਂ ਦਾ ਦਿਲ

ਸਿਰਸਾ ਨੇ ਦੱਸਿਆ ਕਿ ਸ਼ਿਲਾਂਗ ਦੀ ਪੰਜਾਬੀ ਲੇਨ ਵਿਚ ਵੱਸਦੇ ਸਿੱਖ ਪਰਿਵਾਰਾਂ ਦੇ ਅਧਿਕਾਰਾਂ ਬਾਰੇ ਚਿੰਤਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਕਮੇਟੀ ਵਫ਼ਦ ਨੂੰ ਕਿਹਾ ਹੈ ਕਿ ਉਹ ਸ਼ਿਲਾਂਗ ਪਹੁੰਚੇ ਅਤੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰੇ। ਉਨ੍ਹਾਂ ਕਿਹਾ ਕਿ ਅਸੀਂ ਸਵੇਰੇ ਰਾਜਪਾਲ ਸਤਿਆਪਾਲ ਮਲਿਕ ਅਤੇ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਾਂਗੇ ਅਤੇ ਹਾਈ ਲੈਵਲ ਕਮੇਟੀ ਵਲੋਂ ਕੀਤੀਆਂ ਇਕਪਾਸੜ ਸਿਫਾਰਿਸ਼ਾਂ ਬਾਰੇ ਚਰਚਾ ਕਰਾਂਗੇ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਨੇ ਇਸ ਮਾਮਲੇ ਵਿਚ ਪਹਿਲਾਂ ਹੀ ਅਦਾਲਤ ਤੋਂ ਸਟੇਅ ਲਈ ਹੋਈ ਹੈ ਅਤੇ ਰਾਜ ਸਰਕਾਰ ਪੰਜਾਬੀ ਲੇਨ ਤੋਂ ਸਿੱਖ ਪਰਿਵਾਰਾਂ ਨੂੰ ਜਬਰੀ ਉਜਾੜ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਾਡਾ ਵਫ਼ਦ ਇਸ ਮਸਲੇ ਦਾ ਸਥਾਈ ਹੱਲ ਲੱਭਣ ਦਾ ਯਤਨ ਕਰੇਗਾ।

ਨੋਟ: ਸ਼ਿਲਾਂਗ ਵਿਖੇ ਰਹਿ ਰਹੇ ਸਿੱਖਾਂ ਨਾਲ ਹੋ ਰਹੇ ਵਿਵਹਾਰ ਲਈ ਕੌਣ ਜ਼ਿੰਮੇਵਾਰ?ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News