ਮੈਨੂੰ ਜੇਲ੍ਹ 'ਚ ਡੱਕ ਦੇਣਗੇ ਪਰ ਮੇਰੀ ਸੋਚ ਕਿਵੇਂ ਖ਼ਤਮ ਕਰੇਗੀ ਭਾਜਪਾ : ਅਰਵਿੰਦ ਕੇਜਰੀਵਾਲ
Friday, Nov 03, 2023 - 10:40 AM (IST)

ਜਲੰਧਰ/ਮੱਧ ਪ੍ਰਦੇਸ਼ (ਧਵਨ) : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ਸਰਕਾਰ ਦੀਆਂ ਧਮਕੀਆਂ ਤੋਂ ਨਾ ਘਬਰਾਉਣ ਦੀ ਗੱਲ ਕਹਿੰਦੇ ਹੋਏ ਕਿਹਾ ਹੈ ਕਿ ਉਹ ਉਨ੍ਹਾਂ ਨੂੰ ਜੇਲ੍ਹ ’ਚ ਤਾਂ ਸੁੱਟ ਸਕਦੇ ਹਨ ਪਰ ਉਹ ਉਨ੍ਹਾਂ ਦੀ ਸੋਚ ਨੂੰ ਕਿਸ ਤਰ੍ਹਾਂ ਨਾਲ ਰੋਕਣਗੇ। ਉਨ੍ਹਾਂ ਕਿਹਾ ਕਿ ਇਕ ਕੇਜਰੀਵਾਲ ਨੂੰ ਅੰਦਰ ਕਰੋਗੇ ਤਾਂ ਦੇਸ਼ ’ਚ ਲੱਖਾਂ-ਕਰੋੜਾਂ ਕੇਜਰੀਵਾਲ ਪੈਦਾ ਹੋ ਜਾਣਗੇ। ਉਹ ਮੱਧ ਪ੍ਰਦੇਸ਼ ’ਚ ਰੋਡ ਸ਼ੋਅ ’ਚ ਹਿੱਸਾ ਲੈ ਰਹੇ ਸਨ।
ਇਹ ਵੀ ਪੜ੍ਹੋ : ਚੜ੍ਹਦੇ ਸਿਆਲ ਪੰਜਾਬ ਦੇ ਬਠਿੰਡਾ ਸਣੇ ਕਈ ਸ਼ਹਿਰਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ
ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਧਮਕੀਆਂ ਤੋਂ ਘਬਰਾਉਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੂੰ ਕੰਮ ਨਹੀਂ ਕਰਨ ਦੇ ਰਹੇ ਹਨ। ਦਿੱਲੀ ’ਚ ਪਹਿਲਾਂ ਉਨ੍ਹਾਂ ਦੀ ਸਰਕਾਰ ਨੂੰ ਕੰਮ ਨਹੀਂ ਕਰਨ ਦਿੱਤਾ ਗਿਆ ਅਤੇ ਹੁਣ ਪੰਜਾਬ ’ਚ ਭਗਵੰਤ ਮਾਨ ਸਰਕਾਰ ਦੇ ਰਾਹ ’ਚ ਰੋੜੇ ਅਟਕਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਭਾਜਪਾ ਆਗੂ ਵੱਲੋਂ ਗੁਰਦੁਆਰਿਆਂ ਨੂੰ ਉਖਾੜਨ ਦੇ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
ਉਨ੍ਹਾਂ ਕਿਹਾ ਕਿ ਭਾਜਪਾ ਦੀ ਮੱਧ ਪ੍ਰਦੇਸ਼ ’ਚ 15 ਸਾਲਾਂ ਤੋਂ ਤੇ ਗੁਜਰਾਤ ’ਚ 30 ਸਾਲਾਂ ਤੋਂ ਸਰਕਾਰ ਚੱਲ ਰਹੀ ਹੈ। ਇਹ ਖ਼ੁਦ ਤਾਂ ਕੰਮ ਕਰ ਨਹੀਂ ਰਹੇ ਹਨ ਅਤੇ ਉਨ੍ਹਾਂ ਨੂੰ ਵੀ ਕੰਮ ਨਹੀਂ ਕਰਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ’ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਆਮ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਅੰਦਰ ਕਰ ਦਿੱਤਾ ਜਾਵੇਗਾ। ਕੇਜਰੀਵਾਲ ਦੇ ਸਰੀਰ ਨੂੰ ਤਾਂ ਅੰਦਰ ਕੀਤਾ ਜਾ ਸਕਦਾ ਹੈ ਪਰ ਉਨ੍ਹਾਂ ਦੀ ਸੋਚ ਨੌਜਵਾਨਾਂ ਦੇ ਅੰਦਰ ਇਕ ਨਵਾਂ ਜਜ਼ਬਾ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ ਅਸਲ ’ਚ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਵਲੋਂ ਦਿੱਲੀ ਤੇ ਪੰਜਾਬ ’ਚ ਕਰਵਾਏ ਗਏ ਕੰਮਾਂ ਤੋਂ ਭਾਜਪਾ ਵਾਲੇ ਘਬਰਾ ਗਏ ਹਨ ਅਤੇ ਇਸ ਲਈ ਉਹ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਝੂਠੇ ਮਾਮਲਿਆਂ ’ਚ ਗ੍ਰਿਫ਼ਤਾਰ ਕਰਨ ’ਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ : ਵਿਆਹੀ ਔਰਤ ਦੀ ਜ਼ਿੰਦਗੀ 'ਚ ਆਇਆ ਤੂਫ਼ਾਨ, 10 ਸਾਲ ਬਾਅਦ ਪ੍ਰੇਮੀ ਨੇ ਕਰ 'ਤਾ ਘਟੀਆ ਕਾਰਾ
ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜੇ ਗਏ ਈ. ਡੀ. ਦੇ ਨੋਟਿਸ ’ਤੇ ਤੰਜ ਕਰਦੇ ਹੋਏ ਕਿਹਾ ਕਿ ਭਾਜਪਾ ਵਾਲੇ ਕੇਜਰੀਵਾਲ ਨੂੰ ਤਾਂ ਸਰੀਰਕ ਤੌਰ ’ਤੇ ਜੇਲ੍ਹ ’ਚ ਕੈਦ ਕਰ ਲੈਣਗੇ ਪਰ ਉਨ੍ਹਾਂ ਦੀ ਸੋਚ ਨੂੰ ਉਹ ਕਿਵੇਂ ਕੈਦ ਕਰਣਗੇ। ਉਹ ਮੱਧ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਿੰਗਰੌਲੀ ’ਚ ਅਰਵਿੰਦ ਕੇਜਰੀਵਾਲ ਨਾਲ ਰੋਡ ਸ਼ੋਅ ’ਚ ਹਿੱਸਾ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਭਾਜਪਾ ਵਾਲੇ ਲਗਾਤਾਰ ਧਮਕੀਆ ਦੇ ਰਹੇ ਹਨ ਪਰ ਇਨ੍ਹਾਂ ਧਮਕੀਆਂ ਦਾ ਸਾਡੇ ’ਤੇ ਕੋਈ ਅਸਰ ਹੋਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਲ੍ਹ ਜਾਣ ਤੋਂ ਘਬਰਾਉਂਦੇ ਨਹੀਂ ਹਨ ਪਰ ਇਸ ਨਾਲ ਇਕ ਗੱਲ ਸਾਫ਼ ਹੋ ਗਈ ਹੈ ਕਿ ਭਾਜਪਾ ਵਾਲੇ ਕੇਜਰੀਵਾਲ ਤੋਂ ਘਬਰਾ ਗਏ ਹਨ। ਉਨ੍ਹਾਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਕੇਜਰੀਵਾਲ ਦੇ ਜੇਤੂ ਰੱਥ ਨੂੰ ਰੋਕਣਾ ਚਾਹੁੰਦੇ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8