ਮੁੰਬਈ ਹਮਲੇ ਦੇ ਮੁੱਖ ਸਾਜ਼ਿਸ਼ਕਾਰ ਮੀਰ ਨੂੰ ਪਾਕਿ ਜੇਲ੍ਹ ’ਚ ਦਿੱਤਾ ਗਿਆ ਜ਼ਹਿਰ, ਹਾਲਤ ਨਾਜ਼ੁਕ

12/05/2023 11:14:44 AM

ਨਵੀਂ ਦਿੱਲੀ (ਇੰਟ.)- ਮੁੰਬਈ ’ਚ ਹੋਏ 26/11 ਹਮਲੇ ਦੇ ਮੁੱਖ ਸਾਜ਼ਿਸ਼ਕਾਰਾਂ ’ਚੋਂ ਇਕ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਖਤਰਨਾਕ ਅੱਤਵਾਦੀ ਸਾਜਿਦ ਮੀਰ ਨੂੰ ਪਾਕਿਸਤਾਨ ਦੀ ਇਕ ਜੇਲ੍ਹ ਵਿਚ ਜ਼ਹਿਰ ਦੇ ਦਿੱਤਾ ਗਿਆ ਹੈ। ਉਸ ਨੂੰ ਬਹਾਵਲਪੁਰ ਦੇ ਮਿਲਟਰੀ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਇਸ ਮਾਮਲੇ ਵਿਚ ਜੇਲ ਦੇ ਰਸੋਈਏ ਦੀ ਭਾਲ ਕੀਤੀ ਜਾ ਰਹੀ ਹੈ।

ਸਾਜਿਦ ਮੀਰ ਨੂੰ ਭਾਰਤ ਨੇ ਮੋਸਟ ਵਾਂਟੇਡ ਅੱਤਵਾਦੀ ਐਲਾਨ ਕੀਤਾ ਹੋਇਆ ਹੈ। ਮੁੰਬਈ ਵਿਚ 26/11 ਦੇ ਹਮਲੇ ਦੌਰਾਨ ਉਸਦੀ ਅਹਿਮ ਭੂਮਿਕਾ ਸੀ। ਸ਼ੁਰੂਆਤੀ ਦੌਰ ’ਚ ਪਾਕਿਸਤਾਨ ਨੇ ਸਾਜਿਦ ਮੀਰ ਨੂੰ ਇਕ ਫਰਜ਼ੀ ਵਿਅਕਤੀ ਦੱਸਿਆ ਸੀ ਪਰ ਬਾਅਦ ’ਚ 2020 ’ਚ ਉਸ ਨੂੰ ਪਾਕਿਸਤਾਨ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 2022 ਵਿਚ ਪਾਕਿਸਤਾਨ ਦੀ ਇਕ ਅਦਾਲਤ ਨੇ ਉਸ ਨੂੰ ਅੱਤਵਾਦ ਦੇ ਇਕ ਮਾਮਲੇ ਵਿਚ 15 ਸਾਲ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਉਹ ਲਾਹੌਰ ਜੇਲ੍ਹ ਵਿਚ ਬੰਦ ਸੀ। ਹਾਲ ਹੀ ਵਿਚ ਉਸ ਨੂੰ ਲਾਹੌਰ ਜੇਲ ਤੋਂ ਕੇਂਦਰੀ ਜੇਲ ਡੇਰਾ ਗਾਜ਼ੀ ਖ਼ਾਨ ਵਿਚ ਟਰਾਂਸਫਰ ਕੀਤਾ ਗਿਆ ਸੀ।

ਪੜ੍ਹੋ ਇਹ ਅਹਿਮ ਖ਼ਬਰ-ਥਾਈਲੈਂਡ 'ਚ ਵਾਪਰਿਆ ਬੱਸ ਹਾਦਸਾ, 14 ਲੋਕਾਂ ਦੀ ਦਰਦਨਾਕ ਮੌਤ

ਸੂਤਰਾਂ ਮੁਤਾਬਕ ਸੈਂਟਰਲ ਜੇਲ ਡੇਰਾ ਗਾਜ਼ੀ ਖਾਨ ਦੇ ਅੰਦਰ ਸਾਜਿਦ ਮੀਰ ਬੇਹੋਸ਼ੀ ਦੀ ਹਾਲਤ ’ਚ ਮਿਲਿਆ ਸੀ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਉਸ ਦੇ ਖਾਣੇ ’ਚ ਕੋਈ ਜ਼ਹਿਰੀਲਾ ਪਦਾਰਥ ਮਿਲਾ ਦਿੱਤਾ ਗਿਆ ਸੀ। ਖ਼ਬਰ ਮਿਲਦਿਆਂ ਹੀ ਪਾਕਿਸਤਾਨੀ ਖੁਫੀਆ ਏਜੰਸੀ ਆਈ. ਐੱਸ. ਆਈ. ਵਲੋਂ ਹੈਲੀਕਾਪਟਰ ਰਾਹੀਂ ਬਹਾਵਲਪੁਰ ਸਥਿਤ ਮਿਲਟਰੀ ਹਸਪਤਾਲ ਲਿਜਾਇਆ ਗਿਆ। ਇਸ ਮਾਮਲੇ ਵਿਚ ਜੇਲ੍ਹ ਦੇ ਰਸੋਈਏ ਦੀ ਭੂਮਿਕਾ ਸ਼ੱਕੀ ਦੱਸੀ ਜਾ ਰਹੀ ਹੈ, ਜੋ ਘਟਨਾ ਤੋਂ ਬਾਅਦ ਫਿਲਹਾਲ ਲਾਪਤਾ ਹੈ। ਇਹ ਰਸੋਈਆ ਪਿਛਲੇ ਇਕ ਸਾਲ ਤੋਂ ਜੇਲ੍ਹ ਵਿਚ ਕੰਮ ਕਰ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News