PM ਮੋਦੀ ਬੌਖਲਾਹਟ ਅਤੇ ਹਾਰ ਦੇ ਡਰੋਂ ਇਨਕਮ ਟੈਕਸ ਵਿਭਾਗ ਦੀ ਕਰ ਰਹੇ ਹਨ ਦੁਰਵਰਤੋਂ : ਨਤਾਸ਼ਾ ਸ਼ਰਮਾ
Sunday, Mar 24, 2024 - 01:49 PM (IST)
ਜਲੰਧਰ (ਚੋਪੜਾ) – ਆਲ ਇੰਡੀਆ ਮਹਿਲਾ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੀ ਕਨਵੀਨਰ ਅਤੇ ਪੰਜਾਬ ਇੰਚਾਰਜ ਨਤਾਸ਼ਾ ਸ਼ਰਮਾ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਾਨਾਸ਼ਾਹੀ ਅਤੇ ਲੋਕਤੰਤਰ ਦੀ ਹੱਤਿਆ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਬੌਖਲਾਹਟ ਅਤੇ ਹਾਰ ਦੇ ਡਰੋਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਇਨਕਮ ਟੈਕਸ ਵਿਭਾਗ ਦੀ ਦੁਰਵਰਤੋਂ ਕਰ ਰਹੇ ਹਨ। ਕੇਂਦਰ ਸਰਕਾਰ ਦੀ ਸ਼ਹਿ ’ਤੇ ਇਨਕਮ ਟੈਕਸ ਵਿਭਾਗ ਨੇ ਨਿਯਮਾਂ ਦੀ ਅਣਦੇਖੀ ਕਰ ਕੇ ਕਾਂਗਰਸ ਦੇ ਦੇਸ਼ ਭਰ ਦੇ ਵੱਖ-ਵੱਖ ਖਾਤਿਆਂ ਤੋਂ ਕਰੋੜਾਂ ਰੁਪਏ ਦਾ ਜੁਰਮਾਨਾ ਵਸੂਲ ਕੇ ਪਾਰਟੀ ਦੀਆਂ ਸਰਗਰਮੀਆਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕੀਤੀ ਹੈ, ਜੋ ਬਹੁਤ ਮੰਦਭਾਗੀ ਗੱਲ ਹੈ।
ਇਹ ਵੀ ਪੜ੍ਹੋ : ਈ-ਕਾਮਰਸ ਪਲੇਟਫਾਰਮ ’ਤੇ ਚੜ੍ਹਿਆ ਆਮ ਚੋਣਾਂ ਦਾ ਬੁਖ਼ਾਰ, ਖੂਬ ਵਿਕ ਰਹੇ ਸਿਆਸੀ ਪਾਰਟੀਆਂ ਨਾਲ ਜੁੜੇ ਉਤਪਾਦ
ਨਤਾਸ਼ਾ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰੀ ਪੱਧਰ ’ਤੇ ਕਾਂਗਰਸ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰਨ ਦੀ ਯੋਜਨਾਬੱਧ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜਨਤਾ ਤੋਂ ਜੋ ਪੈਸੇ ਇਕੱਠੇ ਕੀਤੇ, ਨੂੰ ਫਰੀਜ਼ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਦੇ ਖਾਤਿਆਂ ’ਚੋਂ ਪੈਸਾ ਖੋਹਿਆ ਜਾ ਰਿਹਾ ਹੈ। ਹਾਲਾਂਕਿ ਇਨ੍ਹਾਂ ਚੁਣੌਤੀਪੂਰਨ ਹਾਲਾਤ ਵਿਚ ਵੀ ਸਮੁੱਚੀ ਕਾਂਗਰਸ ਆਪਣੀ ਚੋਣ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਬਿਹਤਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਇਲੈਕਟੋਰਲ ਬਾਂਡ ਦਾ ਮੁੱਦਾ ਹੈ, ਜਿਸ ਨੂੰ ਸੁਪਰੀਮ ਕੋਰਟ ਨੇ ਗੈਰ-ਸੰਵਿਧਾਨਿਕ ਕਰਾਰ ਿਦੱਤਾ ਹੈ। ਸਾਰੇ ਜਾਣਦੇ ਹਨ ਿਕ ਚੋਣਾਵੀ ਬਾਂਡ ਨਾਲ ਭਾਜਪਾ ਨੂੰ ਬਹੁਤ ਵੱਡੇ ਪੈਮਾਨੇ ’ਤੇ ਫਾਇਦਾ ਹੋਇਆ ਹੈ। ਦੂਜੇ ਪਾਸੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੀ ਆਰਥਕ ਸਥਿਤੀ ’ਤੇ ਲਗਾਤਾਰ ਹਮਲੇ ਹੋ ਰਹੇ ਹਨ। ਅਜਿਹਾ ਪਹਿਲਾਂ ਕਦੀ ਨਹੀਂ ਹੋਇਆ, ਇਹ ਗੈਰ-ਲੋਕਤੰਤਰਿਕ ਹੈ।
ਇਹ ਵੀ ਪੜ੍ਹੋ : ਭਾਜਪਾ ਨੇ ਨਿਫਟੀ, ਸੈਂਸੈਕਸ ਕੰਪਨੀਆਂ ਦੁਆਰਾ ਖਰੀਦੇ ਗਏ 81% ਚੋਣ ਬਾਂਡ ਨੂੰ ਕਰਵਾਇਆ ਕੈਸ਼
ਉਨ੍ਹਾਂ ਕਿਹਾ ਕਿ ਹਾਰ ਦੇ ਡਰੋਂ ਬੁਰੀ ਤਰ੍ਹਾਂ ਬੌਖਲਾਇਆ ਹੋਇਆ ਰਾਜਾ ਹੁਣ ਪ੍ਰਜਾਤੰਤਰ ਨੂੰ ਕੁਚਲਣ ’ਤੇ ਉਤਾਰੂ ਹੈ ਅਤੇ ਸਾਰੀਆਂ ਮਰਿਆਦਾਵਾਂ ਲੰਘ ਕੇ ਵਿਰੋਧੀ ਧਿਰ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਿਹਾ ਹੈ। ਜਨਤਾ ਇਸ ਰਾਜਾ ਨੂੰ ਉਸਦੇ ਕੁਕਰਮਾਂ ਦੀ ਸਜ਼ਾ ਆਉਣ ਵਾਲੀਆਂ ਚੋਣਾਂ ਵਿਚ ਜ਼ਰੂਰ ਦੇਵੇਗੀ ਅਤੇ ਸੰਵਿਧਾਨ ਵਿਰੋਧੀ ਭਾਜਪਾ ਨੂੰ ਦਿੱਲੀ ਦੇ ਤਖਤ ਤੋਂ ਉਖਾੜ ਸੁੱਟੇਗੀ।
ਇਹ ਵੀ ਪੜ੍ਹੋ : Paytm-Flipkart ਛੱਡਣ ਵਾਲੇ ਲੋਕਾਂ ਨੇ ਦੇਸ਼ ਨੂੰ ਦਿੱਤੇ 22 ਸਟਾਰਟਅੱਪਸ, 2,500 ਨੂੰ ਦਿੱਤੇ ਰੁਜ਼ਗਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8