ਵੱਡੀ ਖ਼ਬਰ : ਸਿੱਧੂ ਮੂਸੇ ਵਾਲਾ ਕਤਲ ਮਾਮਲੇ ’ਚ ਪੰਜਾਬ ਪੁਲਸ ਨੇ 6 ਸ਼ੱਕੀਆਂ ਨੂੰ ਦੇਹਰਾਦੂਨ ਤੋਂ ਲਿਆ ਹਿਰਾਸਤ ’ਚ
Monday, May 30, 2022 - 04:14 PM (IST)

ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਸ ਨੇ ਉਤਰਾਖੰਡ, ਦੇਹਰਾਦੂਨ ਤੋਂ 6 ਸ਼ੱਕੀਆਂ ਨੂੰ ਹਿਰਾਸਤ ’ਚ ਲਿਆ ਹੈ।
ਐੱਸ. ਟੀ. ਐੱਫ. ਤੇ ਦੇਹਰਾਦੂਨ ਪੁਲਸ ਨੇ ਪੰਜਾਬ ਪੁਲਸ ਦੀ ਮਦਦ ਲਈ ਜਾਂਚ ਸ਼ੁਰੂ ਕੀਤੀ ਸੀ। ਸ਼ੱਕ ਦੇ ਆਧਾਰ ’ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ 2 ਵਾਹਨ ’ਚ ਸਵਾਰ 6 ਵਿਅਕਤੀਆਂ ਨੂੰ ਪੁਲਸ ਨੇ ਹਿਰਾਸਤ ’ਚ ਲੈ ਕੇ ਪੰਜਾਬ ਪੁਲਸ ਨੂੰ ਸੌਂਪ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਕਤਲ ਕਾਂਡ ਮਾਮਲੇ ’ਚ ਵਿੱਕੀ ਗੌਂਡਰ ਗਰੁੱਪ ਵਲੋਂ ਨਵਾਂ ਖ਼ੁਲਾਸਾ, ਮਨਕੀਰਤ ਔਲਖ ਨੂੰ ਦਿੱਤੀ ਧਮਕੀ
ਇਹ ਵੀ ਦੱਸਿਆ ਗਿਆ ਹੈ ਕਿ ਸਿੱਧੂ ਮੂਸੇ ਵਾਲਾ ਦੇ ਕਤਲ ਸਮੇਂ ਵਰਤੀਆਂ ਕੋਰੋਲਾ, ਸਕਾਰਪੀਓ ਤੇ ਬਲੈਰੋ ਗੱਡੀਆਂ ਦੀਆਂ ਨੰਬਰ ਪਲੇਟਾਂ ਵੀ ਜਾਅਲੀ ਹਨ।
ਫੜੇ ਗਏ 6 ਸ਼ੱਕੀਆਂ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਉਕਤ ਸ਼ੱਕੀਆਂ ਦੀ ਘਟਨਾ ਵੇਲੇ ਦੀ ਲੋਕੇਸ਼ਨ ਵੀ ਟਰੈਕ ਕੀਤੀ ਜਾ ਰਹੀ ਹੈ। ਐੱਸ. ਆਈ. ਟੀ. ਵਲੋਂ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।