ਰਾਜਸਥਾਨ : ਖੜੀ ਬੱਸ ਨੂੰ ਲੱਗੀ ਅਚਾਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ
Tuesday, Jun 09, 2026 - 04:39 PM (IST)
ਬਾਰਨ : ਰਾਜਸਥਾਨ ਵਿਚ ਬਾਰਨ ਸ਼ਹਿਰ ਦੇ ਭੂਲ-ਭੁਲਈਆ ਸਕਿਰਲ ਦੇ ਕੋਲ ਮੰਗਲਵਾਰ ਨੂੰ ਤੜਕੇ ਇਕ ਖੜੀ ਬੱਸ ਨੂੰ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਤੜਕੇ ਕਰੀਬ ਸਾਢੇ ਤਿੰਨ ਵਜੇ ਹੋਏ ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦਾ ਦਸਤਾ ਮੌਕੇ ਉੱਤੇ ਪਹੁੰਚਿਆ ਤੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਸਖਤ ਮੁਸ਼ੱਕਤ ਤੋਂ ਬਾਅਦ ਅੱਗ ਉੱਤੇ ਕਾਬੂ ਕੀਤਾ। ਸਮਾਂ ਰਹਿੰਦੇ ਅੱਗ ਬੁਝਾ ਦਿੱਤੇ ਜਾਣ ਨਾਲ ਨੇੜੇ ਦੇ ਵਾਹਨਾਂ ਤੇ ਹੋਰ ਜਾਇਦਾਦਾਂ ਦਾ ਬਚਾਅ ਹੋ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ ਬੱਸ ਸੜਕ ਦੇ ਕਿਨਾਰੇ ਖੜੀ ਸੀ, ਉਸੇ ਦੌਰਾਨ ਉਸ ਵਿਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਵਿਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ, ਹਾਲਾਂਕਿ ਕਿਸੇ ਦੇ ਮਾਰੇ ਜਾਣ ਦੀ ਸੂਚਨਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
