ਰਾਨਿਲ ਵਿਕ੍ਰਮਸਿੰਘੇ ਬਣੇ ਸ਼੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ

Thursday, May 12, 2022 - 07:24 PM (IST)

ਰਾਨਿਲ ਵਿਕ੍ਰਮਸਿੰਘੇ ਬਣੇ ਸ਼੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ

ਇੰਟਰਨੈਸ਼ਨਲ ਡੈਸਕ : ਸਾਬਕਾ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਾਸਿੰਘੇ ਨੂੰ ਇਕ ਵਾਰ ਫਿਰ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਬਣ ਗਏ ਹਨ। ਉਹ ਪੰਜਵੀਂ ਵਾਰ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਬਣੇ ਹਨ। ਅਕਤੂਬਰ 2018 ’ਚ ਉਨ੍ਹਾਂ ਨੂੰ ਤਤਕਾਲੀ ਰਾਸ਼ਟਰਪਤੀ ਮੈਤ੍ਰੀਪਾਲਾ ਸਿਰੀਸੇਨਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ, ਹਾਲਾਂਕਿ ਦੋ ਮਹੀਨਿਆਂ ਬਾਅਦ ਸਿਰੀਸੇਨਾ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵਜੋਂ ਬਹਾਲ ਕਰ ਦਿੱਤਾ ਗਿਆ ਸੀ। ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਯੂਨਾਈਟਿਡ ਨੈਸ਼ਨਲ ਪਾਰਟੀ ਨੇ 2020 ’ਚ ਪਿਛਲੀਆਂ ਸੰਸਦੀ ਚੋਣਾਂ ’ਚ ਸਿਰਫ ਇਕ ਸੀਟ ਜਿੱਤੀ ਸੀ।

ਇਹ ਵੀ ਪੜ੍ਹੋ : ਮਹਾਰਾਸ਼ਟਰ ’ਚ ਧਰਮ ਪਰਿਵਰਤਨ ਖ਼ਿਲਾਫ਼ ਸਿੱਖ ਭਾਈਚਾਰੇ ਨੇ ਰਾਜਪਾਲ ਨੂੰ ਦਿੱਤਾ ਮੰਗ-ਪੱਤਰ, ਕੀਤੀ ਇਹ ਮੰਗ

73 ਸਾਲਾ ਯੂ.ਐੱਨ.ਪੀ. ਨੇਤਾ ਨੇ ਬੁੱਧਵਾਰ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨਾਲ ਗੱਲ ਕੀਤੀ ਸੀ। ਉਥੇ ਹੀ ਸ਼੍ਰੀਲੰਕਾ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ, ਉਨ੍ਹਾਂ ਦੇ ਬੇਟੇ ਨਮਲ ਰਾਜਪਕਸ਼ੇ ਤੇ 15 ਹੋਰ ਲੋਕਾਂ ਦੇ ਦੇਸ਼ ਛੱਡਣ ’ਤੇ ਰੋਕ ਲਾ ਦਿੱਤੀ।


author

Manoj

Content Editor

Related News