ਵਿਸ਼ਵ ਕੱਪ ਫਾਈਨਲ ਦੇਖ ਰਹੀ ਸ਼ੰਮੀ ਦੀ ਮਾਂ ਦੀ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ

Monday, Nov 20, 2023 - 05:56 PM (IST)

ਵਿਸ਼ਵ ਕੱਪ ਫਾਈਨਲ ਦੇਖ ਰਹੀ ਸ਼ੰਮੀ ਦੀ ਮਾਂ ਦੀ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ

ਸਪੋਰਟਸ ਡੈਸਕ - ਬੀਤੇ ਦਿਨ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ਵਿਖੇ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਖੇਡਿਆ ਗਿਆ। ਇਸ ਜਦੋਂ ਮੈਚ ਖੇਡਿਆ ਜਾ ਰਿਹਾ ਸੀ ਤਾਂ ਭਾਰਤ ਵੱਲੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਦੀ ਮਾਂ ਅੰਜੁਮ ਆਰਾ ਮੈਚ ਦੇ ਦਬਾਅ ਨੂੰ ਨਾ ਝੱਲ ਸਕੀ ਤੇ ਉਨ੍ਹਾਂ ਦੀ ਸਿਹਤ ਵਿਗੜ ਗਈ। ਘਬਰਾਹਟ ਕਾਰਨ ਉਹ ਬੇਹੋਸ਼ ਹੋ ਗਏ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। 

ਇਹ ਵੀ ਪੜ੍ਹੋ- ਵਿਸ਼ਵ ਕੱਪ ਫਾਈਨਲ 'ਚ ਮਿਲੀ ਹਾਰ ਕਾਰਨ ਇਕ ਹੋਰ ਵੱਡਾ ਰਿਕਾਰਡ ਤੋੜਨ ਤੋਂ ਖੁੰਝੀ ਟੀਮ ਇੰਡੀਆ

ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ। ਡਾਕਟਰਾਂ ਨੇ ਕਿਹਾ ਕਿ ਜ਼ਿਆਦਾ ਦਬਾਅ ਹੋਣ ਕਾਰਨ ਉਨ੍ਹਾਂ ਦੀ ਇਹ ਹਾਲਤ ਹੋਈ ਹੈ, ਜਿਸ ਕਾਰਨ ਘਬਰਾਹਟ ਹੋਈ ਤੇ ਉਹ ਬੇਹੋਸ਼ ਹੋ ਗਏ। ਇਸ ਦੌਰਾਨ ਸ਼ੰਮੀ ਦੀ ਮਾਂ ਨੇ ਹਸਪਤਾਲ ਬੈਠ ਕੇ ਵੀ ਭਾਰਤ ਦੀ ਜਿੱਤ ਲਈ ਦੁਆਵਾਂ ਕੀਤੀਆਂ। 

ਇਹ ਵੀ ਪੜ੍ਹੋ- ਟੁੱਟਿਆ 140 ਕਰੋੜ ਭਾਰਤੀਆਂ ਦਾ ਸੁਫ਼ਨਾ, ਭਾਰਤ ਨੂੰ ਹਰਾ ਕੇ ਆਸਟ੍ਰੇਲੀਆ ਬਣਿਆ ਵਰਲਡ ਚੈਂਪੀਅਨ

ਦੱਸ ਦੇਈਏ ਕਿ ਮੁਹੰਮਦ ਸ਼ੰਮੀ ਦਾ ਵਿਸ਼ਵ ਕੱਪ 2023 'ਚ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਉਸ ਨੇ 7 ਮੈਚਾਂ 'ਚ 24 ਵਿਕਟਾਂ ਲਈਆਂ ਹਨ, ਜੋ ਕਿ ਸਭ ਤੋਂ ਵੱਧ ਹੈ। ਇਹੀ ਨਹੀਂ, ਉਹ ਵਿਸ਼ਵ ਕੱਪ 'ਚ ਆਸਟ੍ਰੇਲੀਆ ਦੇ ਮਿਚੇਲ ਸਟਾਰਕ ਨੂੰ ਪਛਾੜ ਕੇ ਵਨਡੇ ਮੈਚਾਂ 'ਚ ਸਭ ਤੋਂ ਜ਼ਿਆਦਾ ਵਾਰ 5 ਜਾਂ ਇਸ ਤੋਂ ਜ਼ਿਆਦਾ ਵਿਕਟਾਂ ਲੈਣ ਵਾਲਾ ਗੇਂਦਬਾਜ਼ ਬਣ ਗਿਆ ਹੈ। ਪਰ ਉਸ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਭਾਰਤ ਨੂੰ ਆਸਟ੍ਰੇਲੀਆ ਖ਼ਿਲਾਫ਼ ਫਾਈਨਲ 'ਚ ਜਿੱਤ ਨਹੀਂ ਦਿਵਾ ਸਕਿਆ। 

ਇਹ ਵੀ ਪੜ੍ਹੋ- PM ਮੋਦੀ ਦੇ ਗਲ਼ ਲੱਗ ਰੋਏ ਭਾਰਤੀ ਸਟਾਰ ਗੇਂਦਬਾਜ਼ ਮੁਹੰਮਦ ਸ਼ੰਮੀ, ਟਵੀਟ ਕਰ ਕੀਤਾ ਧੰਨਵਾਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News