ਗੁਰੂ ਮਾਨਿੳ ਗ੍ਰੰਥ ਸੇਵਾ ਸੁਸਾਇਟੀ ਇਟਲੀ ਨੇ ਸਿੱਖ ਨੌਜਵਾਨ ਦੀ ਮਦਦ ਲਈ ਵਧਾਇਆ ਹੱਥ

05/16/2021 2:02:49 PM

ਮਿਲਾਨ/ਇਟਲੀ (ਸਾਬੀ ਚੀਨੀਆ): ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਦੇ ਪਿੰਡ ਸੀਕਰੀ ਵਿਚ ਕੁੱਟਮਾਰ ਦਾ ਸ਼ਿਕਾਰ ਹੋਏ ਸਿੱਖ ਨੌਜਵਾਨ ਦੀ ਆਰਥਿਕ ਮਦਦ ਲਈ ਗੁਰੂ ਮਾਨਿੳ ਗ੍ਰੰਥ ਸੇਵਾ ਸੁਸਾਇਟੀ ਇਟਲੀ ਨੇ ਹੱਥ ਅੱਗੇ ਵਧਾਇਆ ਹੈ। ਇਸ ਦੇ ਨਾਲ ਹੀ ਸੋਸਾਇਟੀ ਨੇ ਇਸ ਨੌਜਵਾਨ ਨੂੰ 10 ਹਜਾਰ ਰੁਪਏ ਆਰਥਿਕ ਮਦਦ ਦੇਣ ਦਾ ਐਲਾਨ ਕਰਦਿਆਂ ਸਿੱਖ ਜੰਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ ਹੋਰ ਸੇਵਾਵਾਂ ਨਿਭਾਉਣ ਦੇ ਨਾਲ ਸਿੱਖ ਬੱਚਿਆਂ ਅਤੇ ਨੌਜਵਾਨਾਂ ਦੀ ਆਰਥਿਕ ਮਦਦ ਲਈ ਵੀ ਜ਼ਰੂਰ ਅੱਗੇ ਆਉਣ ਤਾਂ ਜੋ ਉਹਨਾਂ ਨੂੰ ਕੁਰਾਹੇ ਪੈਣ ਤੋਂ ਰੋਕਿਆ ਜਾ ਸਕੇ।

ਪੜ੍ਹੋ ਇਹ ਅਹਿਮ ਖਬਰ- ਲਾਲ ਸੂਚੀ 'ਚ ਸ਼ਾਮਿਲ ਕਰਨ ਤੋਂ ਪਹਿਲਾਂ ਭਾਰਤੀ ਸਟ੍ਰੇਨ ਵਾਲੇ 100 ਯਾਤਰੀ ਪਹੁੰਚੇ ਭਾਰਤ ਤੋਂ ਇੰਗਲੈਂਡ

ਸੁਸਾਇਟੀ ਦੇ ਅਹੁੱਦੇਦਾਰਾਂ ਨੇ ਆਖਿਆ ਕਿ ਸਿੱਖ ਜੱਥੇਬੰਦੀਆਂ ਜਿੱਥੇ ਹਰ ਲੋੜਵੰਦ ਵਿਅਕਤੀ ਦੀ ਮਦਦ ਲਈ ਸੇਵਾ ਕਰਦੀਆਂ ਹਨ, ਉਥੇ ਜ਼ਰੂਰਤ ਮੰਦ ਸਿੱਖ ਬੱਚਿਆਂ ਦੀ ਪੜ੍ਹਾਈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁੱਹਈਆ ਕਰਵਾਉਣ ਵੱਲ ਵੀ ਧਿਆਨ ਜ਼ਰੂਰ ਦੇਣ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਰਾਜਸਥਾਨ ਵਿਚ ਕੁਝ ਵਿਅਕਤੀ ਵੱਲੋਂ ਇਕ ਸਿੱਖ ਨੌਜਵਾਨ ਦੀ ਕੇਸਾਂ ਤੋਂ ਫੜਕੇ ਬੜੀ ਬੇਰਹਿਮੀ ਨਾਲ ਕੁੱਟ ਮਾਰ ਕੀਤੀ ਗਈ ਸੀ। ਇਸ ਕੁੱਟਮਾਰ ਦੀ ਵੀਡੀੳ ਸ਼ੋਸ਼ਲ ਮੀਡੀਏ 'ਤੇ ਵਾਇਰਲ ਹੋਣ ਤੋ ਬਾਅਦ ਸਿੱਖਾਂ ਵਿਚ ਰੋਸ ਪਾਇਆ ਗਿਆ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana