ਸਿੰਗਰ ਨਾਲ ਸਮੂਹਿਕ ਜਬਰ ਜ਼ਿਨਾਹ, 3 ਲੋਕ ਹੋਏ ਗ੍ਰਿਫ਼ਤਾਰ
Sunday, Sep 14, 2025 - 05:47 PM (IST)

ਭੁਵਨੇਸ਼ਵਰ- ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਸਥਿਤ ਇਕ ਹੋਟਲ 'ਚ ਮਹਿਲਾ ਸਿੰਗਰ ਨਾਲ ਸਮੂਹਿਕ ਜਬਰ ਜ਼ਿਨਾਹ ਮਾਮਲੇ 'ਚ ਪੁਲਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਐਤਵਾਰ ਨੂੰ ਦੱਸਿਆ ਕਿ ਮਹਿਲਾ ਪਲੇਅਬੈਕ ਸਿੰਗਰ ਵਜੋਂ ਆਪਣਾ ਕਰੀਅਰ ਬਣਾਉਣਾ ਚਾਹੁੰਦੀ ਸੀ ਅਤੇ ਦੋਸ਼ੀਆਂ ਨੇ ਉਸ ਨੂੰ ਇਕ ਸੰਗੀਤਕਾਰ ਨਾਲ ਮਿਲਵਾਉਣ ਦਾ ਝਾਂਸਾ ਦੇ ਕੇ ਬੁਲਾਇਆ ਸੀ।
ਇਹ ਘਟਨਾ 10 ਸਤੰਬਰ ਦੀ ਹੈ ਅਤੇ ਪੀੜਤਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਚੰਦਰਸ਼ੇਖਰਪੁਰ ਸਥਿਤ ਹੋਟਲ ਦੇ ਕੇਅਰਟੇਕਰ ਸਣੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਨੇ ਔਰਤ ਨੂੰ ਨਸ਼ੀਲਾ ਪਦਾਰਥ ਮਿਲਿਆ ਹੋਇਆ ਕੋਲਡ ਡਰਿੰਕ ਪਿਲਾਇਆ ਅਤੇ ਉਸ ਦੇ ਬੇਹੋਸ਼ ਹੋਣ ਤੋਂ ਬਾਅਦ ਦੋਸ਼ੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਪੁਲਸ ਨੇ ਕਿਹਾ ਕਿ ਦੋਸ਼ੀਆਂ ਅਤੇ ਪੀੜਤਾ ਦੇ ਮੈਡੀਕਲ ਜਾਂਚ ਕਰਵਾ ਲਏ ਗਏ ਹਨ। ਸਥਾਨਕ ਅਦਾਲਤ ਵਲੋਂ ਸ਼ੱਕੀਆਂ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8