ਤੇਲੰਗਾਨਾ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦਿੱਤਾ ਵੱਡਾ ਤੋਹਫ਼ਾ
Wednesday, Jun 21, 2023 - 11:36 AM (IST)

ਬਿਜ਼ਨੈੱਸ ਡੈਸਕ - ਤੇਲੰਗਾਨਾ ਦੀ ਸਰਕਾਰ ਨੇ ਸੂਬੇ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਰਾਜ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਈ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਡੀਏ ਅਤੇ ਡੀਆਰ ਵਿੱਚ 2.73 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ, ਜੋ ਹੁਣ 22.75 ਫ਼ੀਸਦੀ ਹੋ ਗਿਆ ਹੈ।
ਇਹ ਵੀ ਪੜ੍ਹੋ : Infosys ਦੇ ਸਹਿ-ਸੰਸਥਾਪਕ ਨੰਦਨ ਨੀਲੇਕਣੀ ਦਾ ਵੱਡਾ ਯੋਗਦਾਨ, IIT Bombay ਨੂੰ ਦਾਨ ਕੀਤੇ 315 ਕਰੋੜ ਰੁਪਏ
ਦੱਸ ਦੇਈਏ ਕਿ ਹੁਣ ਤੱਕ ਮੁਲਾਜ਼ਮਾਂ ਨੂੰ ਮੂਲ ਤਨਖ਼ਾਹ ਦਾ 20.02 ਫ਼ੀਸਦੀ ਡੀਏ ਅਤੇ ਡੀਆਰ ਮਿਲਦਾ ਸੀ, ਜਿਸ ਨੂੰ ਹੁਣ ਵਧਾ ਕੇ 22.75 ਫ਼ੀਸਦੀ ਕਰ ਦਿੱਤਾ ਗਿਆ ਹੈ। ਜਨਵਰੀ 2022 ਤੋਂ ਵਧੀ ਹੋਈ ਰਕਮ ਦੀ ਗਣਨਾ ਦੇ ਨਾਲ ਜੂਨ ਤੋਂ ਲਾਗੂ ਵਾਧੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਵੱਲੋਂ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। ਜੁਲਾਈ ਦੇ ਮਹੀਨੇ ਵੱਧੀ ਹੋਈ ਰਾਸ਼ੀ ਉਕਤ ਲੋਕਾਂ ਦੇ ਖਾਤਿਆਂ ਵਿੱਚ ਆ ਜਾਵੇਗੀ।
ਇਹ ਵੀ ਪੜ੍ਹੋ : ਗੋ-ਫਸਟ ਫਲਾਈਟਸ ਦੇ ਮੁਸਾਫਰਾਂ ਨੂੰ ਵੱਡਾ ਝਟਕਾ, 22 ਜੂਨ ਤੱਕ ਸਾਰੀਆਂ ਉਡਾਣ ਸੇਵਾਵਾਂ ਕੀਤੀਆਂ ਰੱਦ
ਇਥੇ ਵੀ ਦੱਸਣਾ ਜ਼ਰੂਰੀ ਹੈ ਕਿ ਇਸ ਵਾਧੇ ਨਾਲ ਸਰਕਾਰ 'ਤੇ ਸਾਲਾਨਾ 974.16 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਸ ਦੇ ਨਾਲ ਹੀ ਹਰ ਮਹੀਨੇ 81.18 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਰਾਜ ਸਰਕਾਰ ਨੇ ਸੋਮਵਾਰ ਨੂੰ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦੀ ਸੋਧ ਲਈ ਮਹਿੰਗਾਈ ਰਾਹਤ ਨੂੰ ਵਧਾਉਣ ਲਈ ਆਰਡਰ ਨੰਬਰ GO 50 ਅਤੇ ਆਰਡਰ ਨੰਬਰ GOA MF 51 ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਦੁਨੀਆ ਭਰ 'ਚ ਵਧੀ ਭਾਰਤੀ ਖਾਧ ਪਦਾਰਥਾਂ ਦੀ ਮੰਗ, ਚੌਲਾਂ ਦੇ ਨਿਰਯਾਤ 'ਚ ਹੋਇਆ 19 ਫ਼ੀਸਦੀ ਵਾਧਾ