ਸਰਹੱਦ ਪਾਰ : ਅਹਿਮਦੀਆਂ ਫਿਰਕੇ ਨਾਲ ਸਬੰਧਿਤ ਹੋਣ ’ਤੇ 4 ਵਿਦਿਆਰਥੀਆਂ ਨੂੰ ਸਕੂਲ ’ਚੋਂ ਕੱਢਿਆ ਬਾਹਰ

09/29/2022 6:39:23 PM

ਗੁਰਦਾਸਪੁਰ/ਪਾਕਿਸਤਾਨ (ਵਿਨੋਦ) - ਪਾਕਿਸਤਾਨ ਦੇ ਰਾਜ ਪੰਜਾਬ ਦੇ ਅਟਕ ਜ਼ਿਲ੍ਹੇ ਵਿਚ ਇਕ ਸਕੂਲ ਤੋਂ ਚਾਰ ਵਿਦਿਆਰਥੀਆਂ ਨੂੰ ਇਸ ਲਈ ਕੱਢ ਦਿੱਤਾ ਗਿਆ, ਕਿਉਂਕਿ ਉਹ ਅਹਿਮਦੀਆਂ ਫਿਰਕੇ ਨਾਲ ਸਬੰਧਿਤ ਸਨ। ਸੂਤਰਾਂ ਅਨੁਸਾਰ ਇਕ ਵਿਦਿਆਰਥੀ ਤਾਰਿਕ ਖਾਨ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸਾਡੇ ਚਾਰ ਵਿਦਿਆਰਥੀਆਂ ਨੂੰ ਕੁਝ ਦਿਨ ਤੋਂ ਕੁਝ ਹੋਰ ਵਿਦਿਆਰਥੀਆਂ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਸਬੰਧੀ ਚਾਰਾਂ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਪ੍ਰਿੰਸੀਪਲ ਕੁਲਸੁਮ ਅਵਾਨ ਨੂੰ ਇਸ ਸਬੰਧੀ ਜਾਣਕਾਰੀ ਵੀ ਦਿੱਤੀ। ਇਸ ਦੇ ਬਾਵਜੂਦ ਚਾਰਾਂ ਵਿਦਿਆਰਥੀਆਂ ਨੂੰ ਸਕੂਲ ਤੋਂ ਕੱਢ ਦਿੱਤਾ ਗਿਆ। 

ਪੜ੍ਹੋ ਇਹ ਵੀ ਖ਼ਬਰ : ਜਨਾਨੀ ਨੇ ‘ਜੱਚਾ-ਬੱਚਾ ਵਾਰਡ ਦੇ ਬਾਹਰ ਫਰਸ਼ ’ਤੇ ਦਿੱਤਾ ਬੱਚੇ ਨੂੰ ਜਨਮ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਦੋਸ਼

ਉਨ੍ਹਾਂ ਨੇ ਸਕੂਲ ਤੋਂ ਕੱਢਣ ਸਬੰਧੀ ਜਾਰੀ ਕੀਤੇ ਆਦੇਸ਼ ਵਿਚ ਇਹ ਲਿਖਿਆ ਕਿ ਇਹ ਚਾਰੇ ਵਿਦਿਆਰਥੀ ਅਹਿਮਦੀਆਂ ਫਿਰਕੇ ਨਾਲ ਸਬੰਧਿਤ ਹਨ ਅਤੇ ਉਕਤ ਵਿਦਿਆਰਥੀਆਂ ਨੇ ਆਪਣੀ ਪਛਾਣ ਨੂੰ ਲੁਕਾਇਆ ਹੈ। ਸਕੂਲ ਪ੍ਰਿੰਸੀਪਲ ਕੁਲਸੁਮ ਅਵਾਨ ਤੋਂ ਜਦੋਂ ਪੱਤਰਕਾਰਾਂ ਨੇ ਇਸ ਸਬੰਧੀ ਜਾਣਕਾਰੀ ਮੰਗੀ ਤਾਂ ਉਸ ਨੇ ਕਿਸੇ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਪ੍ਰਿੰਸੀਪਲ ਨੇ ਕਿਹਾ ਕਿ ਜੋ ਵੀ ਗੱਲ ਕਰਨੀ ਹੈ, ਉਹ ਸਕੂਲ ਦਫ਼ਤਰ ਵਿਚ ਆ ਕੇ ਕਰਨ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

rajwinder kaur

This news is Content Editor rajwinder kaur