ਪਾਕਿਸਤਾਨ ''ਚ ਬੱਸ ਤੇ ਟਰੱਕ ਦੀ ਹੋਈ ਭਿਆਨਕ ਟੱਕਰ , 7 ਲੋਕਾਂ ਦੀ ਮੌਤ ਤੇ 20 ਜ਼ਖ਼ਮੀ
Monday, Jan 09, 2023 - 06:06 PM (IST)

ਇਸਲਾਮਾਬਾਦ (ਬਿਊਰੋ) : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਇੱਕ ਯਾਤਰੀ ਬੱਸ ਅਤੇ ਟਰੱਕ ਵਿਚਾਲੇ ਆਹਮੋ-ਸਾਹਮਣੇ ਟੱਕਰ 'ਚ ਘੱਟੋਂ-ਘੱਟ 7 ਲੋਕਾਂ ਦੀ ਮੌਤ ਤੇ 20 ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਖ਼ਬਰ ਏਜੰਸੀ ਸਿਨਹੂਆ ਦੀ ਰਿਪੋਰਟ ਮੁਤਾਬਕ ਇਹ ਹਾਦਸਾ ਟੋਰੋਸਾਕੀ ਇਲਾਕੇ ਦੇ ਨੇੜੇ ਪੈਂਦੇ ਨੈਸ਼ਨਲ ਹਾਈਵੇ 'ਤੇ ਐਤਵਾਰ ਦੀ ਅੱਧੀ ਰਾਤ ਦੇ ਕਰੀਬ ਵਾਪਰਿਆ।
ਇਹ ਵੀ ਪੜ੍ਹੋ- ਆਸਟ੍ਰੇਲੀਆ 'ਚ ਹੜ੍ਹ ਦਾ ਕਹਿਰ, PM ਨੇ ਪੀੜਤਾਂ ਲਈ ਸਹਾਇਤਾ ਦਾ ਕੀਤਾ ਐਲਾਨ
ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਤੇ ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਭੇਜ ਦਿੱਤਾ ਗਿਆ ਹੈ। ਹਸਪਤਾਲ ਦੇ ਸਟਾਫ਼ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕੁਝ ਜ਼ਖ਼ਮੀਆਂ ਦੀ ਹਾਲਕ ਗੰਭੀਰ ਹੈ।
ਇਹ ਵੀ ਪੜ੍ਹੋ- ਆਸਟ੍ਰੇਲੀਆ ਤੋਂ ਚੰਗੀ ਖ਼ਬਰ, ਵਿਦਿਆਰਥੀ ਜਲਦ ਹੀ ਸਕੂਲਾਂ 'ਚ ਪੜ੍ਹਨਗੇ 'ਪੰਜਾਬੀ'
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।