ਪਾਕਿ ’ਚ 6 ਸਾਲ ਦੀ ਬੱਚੀ ਨਾਲ 11 ਸਾਲਾ ਨਾਬਾਲਿਗ ਨੇ ਕੀਤਾ ਜਬਰ-ਜ਼ਿਨਾਹ, ਪੁਲਸ ਨੇ ਕੀਤਾ ਗ੍ਰਿਫ਼ਤਾਰ

03/30/2023 4:07:29 PM

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਦੇ ਬਹਾਵਲਨਗਰ ਪੁਲਸ ਸਟੇਸ਼ਨ ਅਧੀਨ ਪਿੰਡ ਚੱਕ ਢਾਈ ਮੁੰਨੀ ਰਾਮ ’ਚ ਇਕ 6 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ 11 ਸਾਲਾਂ ਨਾਬਾਲਿਗ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਪੀੜਤ ਪਰਿਵਾਰ ਅਨੁਸਾਰ ਬੀਤੇ ਦਿਨ ਦੁਪਹਿਰ ਲਗਭਗ 1 ਵਜੇ ਇਹ ਘਟਨਾ ਉਸ ਸਮੇਂ ਹੋਈ ਜਦ ਪੀੜਤ ਬੱਚੀ ਸਕੂਲ ਤੋਂ ਘਰ ਵਾਪਸ ਜਾ ਰਹੀ ਸੀ ਤਾਂ ਇਸੇ ਸਕੂਲ ਦਾ ਇਕ 11 ਸਾਲਾਂ ਵਿਦਿਆਰਥੀ ਉਸ ਨੂੰ ਆਪਣੇ ਘਰ ਲੈ ਗਿਆ।  ਜਿੱਥੇ ਵਿਦਿਆਰਥੀ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਕਿਸੇ ਨੂੰ ਦੱਸਣ ’ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ।

ਇਹ ਵੀ ਪੜ੍ਹੋ- ਪ੍ਰੇਮਿਕਾ ਦੇ ਪਿਤਾ ਵੱਲੋਂ ਜ਼ਲੀਲ ਕਰਨ ਤੋਂ ਖ਼ਫ਼ਾ ਨੌਜਵਾਨ ਨੇ ਗਲ਼ ਲਾਈ ਮੌਤ

ਜਿਵੇਂ ਹੀ ਬੱਚੀ ਘਰ ਪਹੁੰਚੀ ਤਾਂ ਕੁੜੀ ਦੀ ਹਾਲਤ ਵੇਖ ਕੇ ਪਰਿਵਾਰ ਵਾਲਿਆਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਇਸ ਦੌਰਾਨ ਪਰਿਵਾਰ ਵਾਲੇ  ਪੁਲਸ ਕੋਲ ਸ਼ਿਕਾਇਤ ਕਰਨ ਲਈ ਗਏ ਤਾਂ ਪੁਲਸ ਨੇ ਉਸ ਨੂੰ ਮੁਲਜ਼ਮ ਖ਼ਿਲਾਫ਼ ਕਾਰਵਾਈ ਨਾ ਕਰਨ ਦੀ ਧਮਕੀ ਦਿੱਤੀ ਅਤੇ ਪੀੜਤ ਪਰਿਵਾਰ ਨੂੰ ਵਾਪਸ ਘਰ ਭੇਜ ਦਿੱਤਾ। ਉਸ ਤੋਂ ਬਾਅਦ ਪਰਿਵਾਰ ਵੱਲੋਂ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ ਤੇ ਪੁਲਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ, ਜਿਸ ਤੋਂ ਬਾਅਦ ਮੁਲਜ਼ਮ ਨੇ ਆਪਣਾ ਜ਼ੁਰਮ ਸਵੀਕਾਰ ਕਰ ਲਿਆ ਹੈ ਅਤੇ ਪੁਲਸ ਉਕਤ ਮੁਲਜ਼ਮ ਦਾ ਵੀ ਮੈਡੀਕਲ ਕਰਵਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ 348 ਨੌਜਵਾਨਾਂ ਨੂੰ ਕੀਤਾ ਰਿਹਾਅ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News