ਪਾਕਿਸਤਾਨ ''ਚ ਲੱਗੇ ਭੂਚਾਲ ਦੇ ਝਟਕੇ, ਤੀਬਰਤਾ ਰਹੀ 5. 2

02/10/2017 2:54:45 PM

ਇਸਲਾਮਾਬਾਦ— ਪਾਕਿਸਤਾਨ ''ਚ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ''ਤੇ ਇਸਦੀ ਤੀਬਰਤਾ 5.2 ਮਾਪੀ ਗਈ। ਫਿਲਹਾਲ ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ। ਭੂਚਾਲ ਦੇ ਝਟਕੇ ਰਾਜਧਾਨੀ ਇਸਲਾਮਾਬਾਦ ਅਤੇ ਪਖਤੂਨਵਾ ਸੂਬੇ ਦੇ ਕੁੱਝ ਹਿੱਸਿਆਂ ''ਚ ਮਹਿਸੂਸ ਕੀਤੇ ਗਏ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵੀ ਪਾਕਿਸਤਾਨ ''ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਦੀ ਤੀਬਰਤਾ 6.2 ਸੀ ਅਤੇ ਇਸ ''ਚ ਵੀ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਸੀ।