ਪਾਕਿ ਦੇ ਉੱਤਰੀ ਵਜ਼ੀਰਿਸਤਾਨ ''ਚ ਪੁਲਸ ਅਧਿਕਾਰੀ ਦੇ ਘਰ ''ਤੇ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ, 8 ਜ਼ਖ਼ਮੀ
Sunday, Feb 12, 2023 - 02:59 PM (IST)

ਪੇਸ਼ਾਵਰ (ਬਿਊਰੋ) : ਪਾਕਿਸਕਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ 'ਚ ਐਤਵਾਰ ਨੂੰ ਕੁਝ ਅਣਪਛਾਤੇ ਅੱਤਵਾਦੀਆਂ ਨੇ ਇਕ ਪੁਲਸ ਅਧਿਕਾਰੀ ਦੇ ਘਰ 'ਤੇ ਧਾਵਾ ਬੋਲ ਕਰਕੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਵਿਚ ਅੱਠ ਵਿਅਕਤੀ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰੀ ਵਜ਼ੀਰਿਸਤਾਨ ਦੇ ਕਬਾਇਲੀ ਜ਼ਿਲ੍ਹੇ ਦੇ ਗੁਲਾਮ ਖ਼ਾਨ ਖੇਤਰ ਵਿਚ ਅੱਤਵਾਦੀਆਂ ਨੇ ਪੁਲਸ ਦੇ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ. ) ਦੇ ਘਰ 'ਤੇ ਹਮਲਾ ਕਰ ਦਿੱਤਾ , ਜਿਸ ਵਿੱਚ ਏ. ਐੱਸ. ਆਈ, ਦੋ ਔਰਤਾਂ ਸਮੇਤ 8 ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਬਹਿਬਲ ਕਲਾਂ ਗੋਲ਼ੀਕਾਂਡ ਦੇ ਅਹਿਮ ਗਵਾਹ ਹਾਕਮ ਸਿੰਘ ਫ਼ੌਜੀ ਦਾ ਦਿਹਾਂਤ
ਪੁਲਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ 8 ਜ਼ਖ਼ਮੀ ਲੋਕਾਂ ਵਿੱਚੋਂ 3 ਦੀ ਹਾਲਤ ਗੰਭੀਰ ਹੈ। ਇਸ ਦੌਰਾਨ , ਜਿਸ ਵਾਹਨ 'ਚ ਜ਼ਖ਼ਮੀਆਂ ਨੂੰ ਲਿਜਾਇਆ ਜਾ ਰਿਹਾ ਸੀ , ਉਸ ਵਿੱਚ ਵੀ ਧਮਾਕਾ ਹੋ ਗਿਆ ਪਰ ਅਧਿਕਾਰੀ ਪੀੜਤਾਂ ਨੂੰ ਹਸਪਤਾਲ ਪਹੁੰਚਾਉਣ 'ਚ ਕਾਮਯਾਬ ਹੋ ਗਏ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ਦੇ ਵਾਰਡਨ ਦਾ ਕਾਰਾ, ਕੈਦੀਆਂ ਨੂੰ ਸਪਲਾਈ ਕਰਦਾ ਸੀ ਇਤਰਾਜ਼ਯੋਗ ਸਾਮਾਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।