ਸਰਹੱਦ ਪਾਰ ਤੋਂ ਵੱਡੀ ਖ਼ਬਰ: ਹਿੰਦੂ ਕੁੜੀ ਤੇ ਪ੍ਰੇਮੀ ਦੇ ਗੋਲੀਆਂ ਮਾਰ ਕੇ ਕੀਤਾ ਕਤਲ
Sunday, Sep 17, 2023 - 04:20 PM (IST)

ਗੁਰਦਾਸਪੁਰ/ਪਾਕਿਸਤਾਨ (ਵਿਨੋਦ)- ਸ਼ੁੱਕਰਵਾਰ ਸਵੇਰੇ ਸ਼ਹਿਰ ਕਰਾਚੀ ਦੇ ਕੋਰੰਗੀ ਇੰਡਸਟਰੀਅਲ ਏਰੀਆ ਨੇੜੇ ਝੁੱਗੀ ’ਚ ਅਣਖ ਨਾਂ ਦੇ ਵਿਅਕਤੀ ਅਤੇ ਉਸ ਦੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਤਰਾ ਅਨੁਸਾਰ ਸ਼ੈਤਾਨ ਚੌਕ ਕੋਰੰਗੀ ਨੇੜੇ ਝੁੱਗੀ ਵਿਚ ਸਵੇਰੇ 8:30 ਵਜੇ ਦੇ ਕਰੀਬ ਇਕ ਬੰਦੂਕਧਾਰੀ ਨੇ 40 ਸਾਲਾ ਮਸਾਲ ਖਾਨ, ਜੋ ਕਿ ਇਕ ਫੈਕਟਰੀ ’ਚ ਮਜ਼ਦੂਰ ਸੀ, ਦਾ ਦਰਵਾਜ਼ਾ ਖੜਕਾਇਆ। ਜਦੋਂ ਖ਼ਾਨ ਨੇ ਦਰਵਾਜ਼ਾ ਖੋਲ੍ਹਿਆ ਤਾਂ ਬੰਦੂਕਧਾਰੀ ਨੇ ਜ਼ਬਰਦਸਤੀ ਘਰ ਵਿਚ ਦਾਖ਼ਲ ਹੋ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਖਾਨ ਅਤੇ ਉਸ ਦੀ ਪਤਨੀ ਕਿਰਨ ਦੀ ਮੌਤ ਹੋ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਨੇੜਲੇ ਲੋਕ ਇਕੱਠੇ ਹੋ ਗਏ ਅਤੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਇਹ ਵੀ ਪੜ੍ਹੋ- PM ਮੋਦੀ ਦੇ ਜਨਮਦਿਨ 'ਤੇ ਭਾਜਪਾ ਆਗੂ ਪਾਕਿ ਦੇ ਸ੍ਰੀ ਕਰਤਾਪੁਰ ਸਾਹਿਬ ਹੋਏ ਨਤਮਸਤਕ, ਕੀਤੀ ਅਰਦਾਸ
ਕੋਰੰਗੀ ਇੰਡਸਟਰੀਅਲ ਏਰੀਆ ਪੁਲਸ ਸਟੇਸ਼ਨ ਇੰਚਾਰਜ ਓਬੈਦੁੱਲਾ ਅਨੁਸਾਰ, ਹਮਲੇ ਸਮੇਂ ਜੋੜੇ ਦਾ ਬੱਚਾ ਸਕੂਲ ਗਿਆ ਸੀ, ਜਿਸ ਕਾਰਨ ਉਸ ਦਾ ਬਚਾਅ ਹੋ ਗਿਆ। ਘਟਨਾ ਵਾਲੀ ਥਾਂ ਦੀ ਸੀ.ਸੀ.ਟੀ.ਵੀ. ਫੁਟੇਜ ਤੋਂ ਪਤਾ ਲੱਗਦਾ ਹੈ ਕਿ ਸਿਰਫ਼ ਇਕ ਹਥਿਆਰਬੰਦ ਵਿਅਕਤੀ ਨੇ ਘਰ ਵਿਚ ਦਾਖ਼ਲ ਹੋ ਕੇ ਗੋਲੀਬਾਰੀ ਕੀਤੀ। ਉਸ ਦੀ ਪਛਾਣ ਪੇਸ਼ਾਵਰ ਦੇ ਰਹਿਣ ਵਾਲੇ ਅਲੀ ਹਸਨ ਵਜੋਂ ਹੋਈ ਹੈ, ਜਦ ਕਿ ਮ੍ਰਿਤਕ ਜੋੜਾ ਮੂਲ ਤੌਰ ’ਤੇ ਪੇਸ਼ਾਵਰ ਦਾ ਰਹਿਣ ਵਾਲਾ ਸੀ। ਪਤਾ ਲੱਗਾ ਹੈ ਕਿ ਮ੍ਰਿਤਕ ਮਸਾਲ ਖਾਨ ਨੇ ਆਪਣੀ ਪਹਿਲੀ ਪਤਨੀ ਨੂੰ ਤਲਾਕ ਦੇ ਦਿੱਤਾ ਸੀ ਅਤੇ ਅੱਠ ਸਾਲ ਪਹਿਲਾਂ ਹਿੰਦੂ ਕੁੜੀ ਕਿਰਨ ਨਾਲ ਪ੍ਰੇਮ ਵਿਆਹ ਕਰਵਾਇਆ ਸੀ, ਜਿਸ ਤੋਂ ਬਾਅਦ ਉਹ ਆਪਣੇ ਪਰਿਵਾਰ ਤੋਂ ਬਚ ਕੇ ਕਰਾਚੀ ਚਲਾ ਗਿਆ। ਕਾਤਲ ਅਲੀ ਹਸਨ ਮ੍ਰਿਤਕ ਪ੍ਰੇਮੀ ਮਸਾਲ ਖਾਨ ਦਾ ਭਰਾ ਹੈ, ਜੋ ਸ਼ੁਰੂ ਤੋਂ ਹੀ ਮਸਾਲ ਖਾਨ ਦੇ ਹਿੰਦੂ ਕੁੜੀ ਨਾਲ ਵਿਆਹ ਕਰਨ ਦੇ ਖ਼ਿਲਾਫ਼ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਪੰਜਾਬ 'ਚ ਵਾਪਸ ਆਈਆਂ 450 ਇੰਡਸਟਰੀਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8