ਸਰਹੱਦ ਪਾਰ: 1992 ’ਚ ਤੋੜੇ ਜੈਨ ਮੰਦਰ ਦਾ ਜ਼ੋਰਾਂ ਨਾਲ ਚੱਲ ਰਿਹਾ ਨਿਰਮਾਣ ਕਾਰਜ, ਜਲਦ ਨਵੇਂ ਰੂਪ ’ਚ ਖੁੱਲ੍ਹੇਗਾ

04/03/2022 10:39:56 AM

ਗੁਰਦਾਸਪੁਰ (ਜ. ਬ.) - ਲਾਹੌਰ ਦੇ 3 ਜੈਨ ਮੰਦਰਾਂ ’ਚੋਂ ਇਕ ਅਨਾਰਕਲੀ ਬਾਜ਼ਾਰ ਕੋਲ ਬਣਿਆ ਜੈਨ ਮੰਦਰ ਛੇਤੀ ਨਵੇਂ ਰੂਪ ’ਚ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਦਰਸ਼ਨਾਂ ਲਈ ਖੋਲ੍ਹ ਦਿੱਤਾ ਜਾਵੇਗਾ। ਪਾਕਿਸਤਾਨ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਇਸ ਮੰਦਰ ਦੀ ਮੁਰੰਮਤ ਦਾ ਕੰਮ ਇਕ-ਦੋ ਮਹੀਨੇ ’ਚ ਪੂਰਾ ਹੋ ਜਾਵੇਗਾ। ਸਾਲ 1992 ’ਚ ਪਾਕਿਸਤਾਨ ਦੇ ਕੱਟੜਪੰਥੀਆਂ ਨੇ ਇਸ ਜੈਨ ਮੰਦਰ ਨੂੰ ਨਸ਼ਟ ਕਰ ਦਿੱਤਾ ਸੀ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਦਸੰਬਰ 2021 ਨੂੰ ਪਾਕਿਸਤਾਨ ਸੁਪਰੀਮ ਕੋਰਟ ਦੇ ਮੁੱਖ ਜਸਟਿਸ ਗੁਲਜ਼ਾਰ ਅਹਿਮਦ ਨੇ ਇਕ ਪਟੀਸ਼ਨ ’ਤੇ ਫ਼ੈਸਲਾ ਸੁਣਾਉਂਦੇ ਹੋਏ ਪਾਕਿਸਤਾਨ ਦੀ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤਾ ਸੀ ਕਿ ਜੈਨ ਮੰਦਿਰ ਦੀ ਮੁਰੰਮਤ ਦਾ ਕੰਮ 6 ਮਹੀਨੇ ’ਚ ਪੂਰਾ ਕੀਤਾ ਜਾਵੇ। ਸੁਪਰੀਮ ਕੋਰਟ ਦੇ ਆਦੇਸ਼ ’ਤੇ ਪਾਕਿਸਤਾਨ ਵਕਫ ਬੋਰਡ ਨੇ ਜੈਨ ਮੰਦਰ ਦੇ ਮੁੜ ਨਿਰਮਾਣ ਲਈ 5 ਕਰੋੜ ਰੁਪਏ ਦਾ ਬਜਟ ਜਾਰੀ ਕਰਕੇ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਸਮੇਂ ਲਗਭਗ 75 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ। ਵਕਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਨੇ ਅਨੁਸਾਰ ਜੈਨ ਮੰਦਰ ਦੀ ਮੁਰੰਮਤ ਦਾ ਕੰਮ ਛੇਤੀ ਪੂਰਾ ਹੋ ਜਾਵੇਗਾ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ ਲਈ ਇਹ 2 ਮਹੀਨੇ ਦੇ ਅੰਦਰ ਖੋਲ੍ਹ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - 36 ਘੰਟੇ ’ਚ ਸੁਲਝੀ ਕਤਲ ਦੀ ਗੁੱਥੀ : ASI ਪਿਓ ਨੇ ਪਹਿਲਾਂ ਪੁੱਤਰ ਦਾ ਗੋਲੀ ਮਾਰ ਕੀਤਾ ਕਤਲ, ਫਿਰ ਕੀਤੀ ਖ਼ੁਦਕੁਸ਼ੀ

 


rajwinder kaur

Content Editor

Related News