ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ’ਚ ਡਾਂਸ ਕਰਨ ਦੀ ਵੀਡੀਓ ਵਾਇਰਲ, ਕਮੇਟੀ ਨੇ ਲਿਆ ਨੋਟਿਸ

07/21/2022 12:40:22 PM

ਗੁਰਦਾਸਪੁਰ/ਪਾਕਿਸਤਾਨ (ਵਿਨੋਦ) - ਪਾਕਿਸਤਾਨ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਵੱਲੋਂ ਗੁਰਦੁਆਰੇ ਦੇ ਅੰਦਰ ਡਾਂਸ ਕਰਨ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ’ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਰੋਧ ਪ੍ਰਗਟ ਕਰਦੇ ਹੋਏ ਪਾਕਿ ਸਰਕਾਰ ਤੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਮੇਟੀ ਨੇ ਇਸ ਇਤਿਹਾਸਿਕ ਗੁਰਦੁਆਰੇ ਦਾ ਪ੍ਰਬੰਧ ਪਾਕਿਸਤਾਨ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਸੌਂਪਣ ਦੀ ਵੀ ਮੰਗ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ: ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਦਾ ਪਹਿਲਾ ਬਿਆਨ ਆਇਆ ਸਾਹਮਣੇ (ਵੀਡੀਓ)

ਸੂਤਰਾਂ ਅਨੁਸਾਰ ਪਾਕਿਸਤਾਨ ਵਿਚ ਇਕ ਵੀਡੀਓ ਬਹੁਤ ਵਾਇਰਲ ਹੋਈ ਹੈ। ਸਿੱਖ ਫਿਰਕੇ ਦੇ ਲੋਕਾਂ ਨੂੰ ਵੀ ਇਹ ਵੀਡੀਓ ਭੇਜੀ ਜਾ ਰਹੀ ਹੈ, ਜਿਸ ’ਚ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿਚ ਤਾਇਨਾਤ ਪੀ.ਐੱਮ.ਯੂ ਦੇ ਸੁਰੱਖਿਆ ਕਰਮਚਾਰੀ, ਜੋ ਗੁਰਦੁਆਰੇ ਦੀ ਸੁਰੱਖਿਆ ’ਚ ਤਾਇਨਾਤ ਹੈ, ਉਹ ਗੁਰਦੁਆਰਾ ਸਾਹਿਬ ਦੇ ਅੰਦਰ ਡਾਂਸ ਕਰ ਰਹੇ ਹਨ। ਇਹ ਵੀਡੀਓ ਕਦੋਂ ਬਣੀ, ਇਸ ਦੀ ਪੁਸ਼ਟੀ ਨਹੀਂ ਹੋ ਰਹੀ। ਡਾਂਸ ਦੀ ਵੀਡੀਓ ਵਾਇਰਲ ਹੋਣ ਨਾਲ ਪਾਕਿਸਤਾਨ ਦੇ ਨਾਲ-ਨਾਲ ਭਾਰਤ ਦੇ ਸਿੱਖਾਂ ’ਚ ਵੀ ਗੁੱਸਾ ਪਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ

ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਵੀਡੀਓ ਸਬੰਧੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਸ਼ਿਕਾਇਤ ਕਰਕੇ ਜਿੱਥੇ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਉੱਥੇ ਇਸ ਇਤਿਹਾਸਿਕ ਗੁਰਦੁਆਰੇ ਦਾ ਪ੍ਰਬੰਧ ਕਮੇਟੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਕਮੇਟੀ ਆਹੁਦੇਦਾਰਾਂ ਦੀ ਮੰਗ ਹੈ ਕਿ ਗੁਰਦੁਆਰੇ ਦਾ ਪ੍ਰਬੰਧ ਇਸ ਸਮੇਂ ਗੈਰ ਸਿੱਖ ਸੰਸੰਥਾਂ ਦੇ ਕੋਲ ਹੈ, ਜਿਸ ਕਾਰਨ ਗੁਰਦੁਆਰੇ ਦੀ ਮਰਿਆਦਾ ਪ੍ਰਭਾਵਿਤ ਹੋ ਰਹੀ ਹੈ। ਇਸ ਤਰਾਂ ਦੀ ਗਲਤੀ ਸਿੱਖ ਫਿਰਕਾ ਬਰਦਾਸ਼ਤ ਨਹੀਂ ਕਰ ਸਕਦਾ।

ਪੜ੍ਹੋ ਇਹ ਵੀ ਖ਼ਬਰ: ਜਾਣੋ ਕੌਣ ਹਨ ਗੈਂਗਸਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ, ਕਿਸ ਨੇ ਮਾਰੀ ਸੀ ਮੂਸੇਵਾਲਾ ਨੂੰ ਪਹਿਲੀ ਗੋਲੀ 


rajwinder kaur

Content Editor

Related News