ਸਾਵਧਾਨ: ਪਾਕਿ ਜਾਣ ਵਾਲੇ ਸ਼ਰਧਾਲੂ ਸਥਾਨਕ ਲੋਕਾਂ ਦੀ ਮਹਿਮਾਨਨਿਵਾਜ਼ੀ ਤੋਂ ਕਰਨ ਗੁਰੇਜ਼

05/28/2022 6:09:07 PM

ਅੰਮ੍ਰਿਤਸਰ : ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਿੱਖ ਸ਼ਰਧਾਲੂਆਂ ਦਾ ਜੱਥਾ ਜੂਨ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਿਹਾ ਹੈ। ਜੱਥੇ ਦੇ ਰਵਾਨਾ ਹੋਣ ਤੋਂ ਪਹਿਲਾਂ ਹੀ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਅਤੇ ਖ਼ਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਿਤਾਵਨੀ ਦੇ ਦਿੱਤੀ ਹੈ। ਚਿਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਸਥਾਨਕ ਅਧਿਕਾਰੀਆਂ ਤੋਂ ਦੂਰੀ ਬਣਾ ਕੇ ਰੱਖਣ। ਉਥੇ ਜਾ ਕੇ ਲੋਕ ਪਾਕਿਸਤਾਨੀ ਲੋਕਾਂ ਨਾਲ ਵਧੇਰੇ ਘੁਲਣ ਮਿਲਣ ਦਾ ਯਤਨ ਨਾ ਕਰਨ ਅਤੇ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਮਹਿਮਾਨਨਿਵਾਜ਼ੀ ਨੂੰ ਕਬੂਲ ਨਾ ਕਰਨ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਦੱਸ ਦੇਈਏ ਕਿ ਇਸ ਸਬੰਧੀ ਇਕ ਪੱਤਰ ਸ਼੍ਰੋਮਣੀ ਕਮੇਟੀ ਨੂੰ ਵੀ ਭੇਜਿਆ ਗਿਆ ਹੈ। ਇਸ ਸਬੰਧੀ ਪੱਤਰ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਭੇਜਿਆ ਗਿਆ ਹੈ, ਜਿਨ੍ਹਾਂ ਨੇ ਅਗਾਂਹ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਪੱਤਰ ਵਿੱਚ ਲਿਖਿਆ ਗਈਆਂ ਸਾਰੀਆਂ ਗੱਲਾਂ ਨਵੀਆਂ ਨਹੀਂ ਹਨ, ਸਗੋਂ ਇਹ ਹਰ ਸਾਲ ਦੀ ਤਰ੍ਹਾਂ ਜਥਿਆਂ ਦੇ ਜਾਣ ਤੋਂ ਪਹਿਲਾਂ ਕੇਂਦਰ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨੀ ਖੁਫੀਆ ਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਅਤੇ ਤਾਲਮੇਲ ਕਰਨ ਤੋਂ ਗੁਰੇਜ਼ ਕਰਨ ਦੀ ਵੀ ਹਦਾਇਤ ਜਾਰੀ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ:  ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ


rajwinder kaur

Content Editor

Related News