ਹੁਣ ਪਾਕਿਸਤਾਨ ਦੀ ਆਰਥਿਕ ਸਥਿਤੀ ''ਤੇ ''ਮੂਡੀਜ਼'' ਨੇ ਵਜਾਈ ਵੱਡੇ ਖ਼ਤਰੇ ਦੀ ਘੰਟੀ
Tuesday, Feb 14, 2023 - 05:23 PM (IST)

ਪੇਸ਼ਾਵਰ : ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਲਈ ਹੁਣ 'ਮੂਡੀਜ਼' ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਮੂਡੀਜ਼ ਨੇ ਪਾਕਿਸਤਾਨ ਦੀ ਆਰਥਿਕ ਸਥਿਤੀ ਅਤੇ ਤਰਲਤਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੂਡੀਜ਼ ਇਨਵੈਸਟਰਸ ਸਰਵਿਸ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐੱਮ. ਐੱਫ. ) ਫੰਡ ਦੇਣ ਤੋਂ ਪਹਿਲਾਂ ਪਾਕਿਸਤਾਨ ਨੂੰ ਮਾਲੀਆ ਵਧਾਉਣ ਲਈ ਉਪਾਅ ਕਰਨ ਲਈ ਕਹਿ ਸਕਦਾ ਹੈ। ਮੂਡੀਜ਼ ਮੁਤਾਬਕ ਪਾਕਿਸਤਾਨ ਦੀ ਬਾਹਰੀ ਸਥਿਤੀ ਕਾਫ਼ੀ ਦਬਾਅ ਹੇਠ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਘਰ 'ਚ ਪੁਆਏ ਕੀਰਨੇ, 4 ਭੈਣਾਂ ਦੇ ਇਕਲੌਤੇ ਭਰਾ ਦੀ ਤੜਫ਼-ਤੜਫ਼ ਕੇ ਹੋਈ ਮੌਤ
ਕ੍ਰੈਡਿਟ ਰੇਟਿੰਗ ਕੰਪਨੀ ਮੂਡੀਜ਼ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੀ ਤਰਲਤਾ ਅਤੇ ਆਰਥਿਕ ਸੰਕਟ ਗੰਭੀਰ ਖ਼ਤਰੇ ਵਿੱਚ ਹੈ। ਮੂਡੀਜ਼ ਨੇ ਕਿਹਾ ਕਿ ਅਗਲੇ ਕੁਝ ਸਾਲਾਂ ਤੱਕ ਦੇਸ਼ ਨੂੰ ਚਲਾਉਣ ਲਈ ਫੰਡ ਇਕੱਠਾ ਕਰਨ ਦੀ ਪਾਕਿਸਤਾਨ ਦੀ ਸਮਰੱਥਾ ਵੀ ਖ਼ਤਰੇ 'ਚ ਬਣੀ ਹੋਈ ਹੈ ਅਤੇ ਪੈਸਾ ਇਕੱਠਾ ਕਰਨ ਵਿੱਚ ਪਾਕਿਸਤਾਨ ਦੀ ਹਾਲਤ ਵਿਗੜਦੀ ਜਾ ਰਹੀ ਹੈ। ਮੂਡੀਜ਼ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਨੇ ਆਈ. ਐੱਮ. ਐੱਫ. ਨਾਲ ਅਸੰਤੁਲਨ ਨੂੰ ਦੂਰ ਕਰਨ ਲਈ ਉਪਾਅ ਕੀਤੇ ਹਨ ਪਰ ਅਜੇ ਇਹ ਪੱਕਾ ਨਹੀਂ ਹੈ ਕਿ ਆਈ. ਐੱਮ. ਐੱਫ. ਪਾਕਿਸਤਾਨ ਨੂੰ ਫੰਡ ਕਦੋਂ ਜਾਰੀ ਕਰੇਗਾ।
ਇਹ ਵੀ ਪੜ੍ਹੋ- ਬੱਸਾਂ 'ਚ ਸਫ਼ਰ ਕਰਨ ਵਾਲੇ ਜ਼ਰਾ ਪੜ੍ਹ ਲੈਣ ਇਹ ਖ਼ਬਰ, ਪੀ. ਆਰ. ਟੀ. ਸੀ. ਯੂਨੀਅਨ ਨੇ ਕੀਤਾ ਇਹ ਐਲਾਨ
ਆਈ. ਐੱਮ. ਐੱਫ. ਨੇ ਕਿਹਾ ਕਿ ਇਸ ਸਮੇਂ ਪਾਕਿਸਤਾਨ ਲਈ ਵੱਡੇ ਆਰਥਿਕ ਸੰਕਟ ਤੋਂ ਉਭਰਨਾ ਬਹੁਤ ਮਹੱਤਵਪੂਰਨ ਹੈ। ਪਾਕਿਸਤਾਨ ਦੀ ਬਾਹਰੀ ਸਥਿਤੀ ਪਿਛਲੇ ਕੁਝ ਸਮੇਂ ਤੋਂ ਭਾਰੀ ਦਬਾਅ ਹੇਠ ਹੈ, ਜਿਸ ਕਾਰਨ ਉਸ ਦੇ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਭਾਰੀ ਗਿਰਾਵਟ ਆਈ ਹੈ। ਪਾਕਿਸਤਾਨ ਵੱਡੇ ਕਰਜ਼ੇ ਨਾਲ ਜੂਝ ਰਿਹਾ ਹੈ ਅਤੇ ਸਿਆਸੀ ਹਫ਼ੜਾ-ਦਫ਼ੜੀ ਅਤੇ ਵਿਗੜਦੀ ਸੁਰੱਖਿਆ ਦੇ ਵਿਚਕਾਰ ਕਰਜ਼ੇ ਦੀ ਅਦਾਇਗੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸ ਦੇਈਏ ਕਿ ਪਾਕਿਸਤਾਨ ਨਾਲ IMF ਦੀ ਬੈਠਕ ਤੋਂ ਬਾਅਦ ਵੀ IMF ਨੇ ਬੇਲਆਊਟ ਫੰਡ ਜਾਰੀ ਨਹੀਂ ਕੀਤਾ ਸੀ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।