ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਡਾਰ ਹੁਣ 'ਭਗੌੜੇ' ਦੀ ਸੂਚੀ ਤੋਂ ਬਾਹਰ

Thursday, Sep 29, 2022 - 06:16 PM (IST)

ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਡਾਰ ਹੁਣ 'ਭਗੌੜੇ' ਦੀ ਸੂਚੀ ਤੋਂ ਬਾਹਰ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਨਵ-ਨਿਯੁਕਤ ਵਿੱਤ ਮੰਤਰੀ ਇਸ਼ਹਾਕ ਡਾਰ ਦੇ ਪੇਸ਼ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ‘ਭਗੌੜਾ’ ਕਰਾਰ ਦੇਣ ਤੋਂ ਲਗਭਗ 5 ਸਾਲ ਬਾਅਦ ਆਪਣੇ ਪੁਰਾਣੇ ਹੁਕਮ ਨੂੰ ਪਲਟ ਦਿੱਤਾ। ਡਾਰ ਅਦਾਲਤ 'ਚ ਪੇਸ਼ ਹੋਏ ਅਤੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਸੁਣਵਾਈ ਦਾ ਸਾਹਮਣਾ ਕਰਨ ਦਾ ਹਲਫਨਾਮਾ ਦਿੱਤਾ। ਬੁੱਧਵਾਰ ਨੂੰ ਡਾਰ ਵੱਲੋਂ ਪੇਸ਼ ਹੋਏ ਵਕੀਲ ਮਿਸਬਾਹ-ਉਲ ਹਸਨ ਕਾਜ਼ੀ ਨੇ ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੂੰ 72 ਸਾਲਾ ਮੰਤਰੀ ਨੂੰ ਜ਼ਮਾਨਤ ਲਈ ਅਰਜ਼ੀ ਦੇਣ ਦੀ ਬਜਾਏ ਅਪਰਾਧਿਕ ਪ੍ਰਕਿਰਿਆ ਕੋਡ ਦੇ ਤਹਿਤ ਬਾਂਡ ਭਰਨ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ।

'ਡਾਨ' ਅਖ਼ਬਾਰ ਦੀ ਖ਼ਬਰ ਮੁਤਾਬਕ ਜੱਜ ਨੇ ਅਰਜ਼ੀ 'ਤੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਨੂੰ ਨੋਟਿਸ ਜਾਰੀ ਕਰਕੇ 7 ਅਕਤੂਬਰ ਤੱਕ ਜਵਾਬ ਮੰਗਿਆ ਹੈ। ਜੱਜ ਬਸ਼ੀਰ ਨੇ ਹਾਲ ਹੀ ਵਿਚ ਡਾਰ ਦੇ ਗ੍ਰਿਫ਼ਤਾਰੀ ਵਾਰੰਟ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਨੇਤਾ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਸੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡਾਰ ਪੰਜ ਸਾਲ ਦੀ ਸਵੈ-ਨਜ਼ਰਬੰਦੀ ਤੋਂ ਬਾਅਦ ਸੋਮਵਾਰ ਨੂੰ ਬ੍ਰਿਟੇਨ ਤੋਂ ਪਾਕਿਸਤਾਨ ਪਰਤੇ ਸਨ। ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਡਾਰ ਨੇ ਸੋਮਵਾਰ ਨੂੰ ਕਿਹਾ ਸੀ ਕਿ ਉਹ ਪਾਕਿਸਤਾਨ ਨਹੀਂ ਆ ਸਕੇ ਕਿਉਂਕਿ ਇਮਰਾਨ ਖਾਨ ਦੀ ਅਗਵਾਈ ਵਾਲੀ ਸਾਬਕਾ ਸਰਕਾਰ ਨੇ ਉਨ੍ਹਾਂ ਦਾ ਪਾਸਪੋਰਟ ਰੱਦ ਕਰ ਦਿੱਤਾ ਸੀ।


author

cherry

Content Editor

Related News