ਪਾਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਐਂਟਰੀ ਫ਼ੀਸ 'ਚ ਕਰ ਸਕਦੈ ਵਾਧਾ

Saturday, Sep 24, 2022 - 05:33 PM (IST)

ਪਾਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਐਂਟਰੀ ਫ਼ੀਸ 'ਚ ਕਰ ਸਕਦੈ ਵਾਧਾ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਸੰਗਤਾਂ ਵੱਡੀ ਗਿਣਤੀ ’ਚ ਪਾਕਿ ਜਾ ਰਹੀਆਂ ਹਨ। ਸੂਤਰਾਂ ਅਨੁਸਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਮੁਸਲਮਾਨਾਂ ਦੀ ਐਂਟਰੀ ਫੀਸ ਦੁੱਗਣੀ ਕਰਨ ਤੋਂ ਬਾਅਦ ਪਾਕਿਸਤਾਨ ਸਰਕਾਰ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਭਾਰਤੀਆਂ ਦੀ ਵੀ ਐਂਟਰੀ ਫ਼ੀਸ ਵਧਾਉਣ ਬਾਰੇ ਵਿਚਾਰ ਚਰਚਾ ਕਰ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ: 55 ਸਾਲਾ ਵਿਅਕਤੀ ਦਾ ਕਹੀ ਮਾਰ ਕੀਤਾ ਕਤਲ, ਖ਼ੂਨ ਨਾਲ ਲੱਥਪਥ ਮਿਲੀ ਲਾਸ਼

ਦੱਸ ਦੇਈਏ ਕਿ ਜੋ ਪਾਕਿਸਤਾਨੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾਂਦੇ ਹਨ, ਉਨ੍ਹਾਂ ਕੋਲੋਂ ਪਾਕਿ ਸਰਕਾਰ 200 ਰੁਪਏ ਪਾਕਿਸਤਾਨੀ ਕਰੰਸੀ ਵਿੱਚ ਲੈਂਦੀ ਸੀ, ਜੋ ਕੁਝ ਸਮਾਂ ਪਹਿਲਾਂ ਵਧਾ ਕੇ 400 ਰੁਪਏ ਕਰ ਦਿੱਤੇ ਗਏ ਸਨ। ਦੂਜੇ ਪਾਸੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰੇ ਦੇ ਦਰਸ਼ਨਾਂ ਲਈ ਆਉਣ ਵਾਲੇ ਭਾਰਤੀ ਸ਼ਰਧਾਲੂਆਂ ਤੋਂ 20 ਡਾਲਰ ਦੀ ਫੀਸ ਅਤੇ ਪਾਸਪੋਰਟ ਲਿਆ ਜਾਂਦਾ ਹੈ। ਪਾਕਿ ਸਰਕਾਰ ਦਰਸ਼ਨਾਂ ਲਈ ਗੁਰਦੁਆਰਾ ਸਾਹਿਬ ਜਾਣ ਵਾਲੇ ਭਾਰਤੀਆਂ ਸ਼ਰਧਾਲੂਆਂ ਦੀ ਐਂਟਰੀ ਫੀਸ ’ਚ ਕਿੰਨਾ ਵਾਧਾ ਅਤੇ ਕਦੋਂ ਕਰੇਗੀ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਜ਼ਿਕਰਯੋਗ ਹੈ ਕਿ ਭਾਰਤ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ ਗੁਰਦੁਆਰਾ ਸਾਹਿਬ ਜਾਣ ਸਮੇਂ ਲਈ ਜਾਣ ਵਾਲੀ ਸੇਵਾ ਫ਼ੀਸ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੀਆਂ ਹਨ। ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ 20 ਡਾਲਰ ਦੀ ਫੀਸ ਤੇ ਪਾਸਪੋਰਟ ਦੀ ਰੱਖੀ ਸ਼ਰਤ ਨੂੰ ਖ਼ਤਮ ਕਰਵਾਉਣ ਲਈ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਮਹਾਰਾਜਾ ਰਣਜੀਤ ਸਿੰਘ ਚੌਕ ਵਿਖੇ ਭਾਰਤ-ਪਾਕਿਸਤਾਨ-ਬੰਗਲਾਦੇਸ਼ ਏਕੀਕਰਨ ਅੰਦੋਲਨ ਦੇ ਪ੍ਰਧਾਨ ਮਦਨ ਲਾਲ ਨਰੂਲਾ ਅਣਮਿੱਥੇ ਸਮੇਂ ਲਈ ਧਰਨੇ ’ਤੇ ਬੈਠੇ ਹੋਏ ਹਨ।


author

rajwinder kaur

Content Editor

Related News