ਸਸਤਾ ਹੋਇਆ ਪੈਟਰੋਲ-ਡੀਜ਼ਲ, ਪਾਕਿ ਲੋਕਾਂ ਨੂੰ ਵੱਡੀ ਰਾਹਤ

Tuesday, Oct 01, 2024 - 01:45 PM (IST)

ਨਵੀਂ ਦਿੱਲੀ - ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਗਿਰਾਵਟ ਤੋਂ ਬਾਅਦ ਲੋਕਾਂ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਹੋਣ ਦੀ ਉਮੀਦ ਵਧੀ ਹੈ। ਇਸ ਦੌਰਾਨ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਾਕਿਸਤਾਨ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ। ਪਾਕਿਸਤਾਨ ਸਰਕਾਰ ਨੇ ਅਗਲੇ 15 ਦਿਨਾਂ ਲਈ ਪੈਟਰੋਲ 2.07 ਰੁਪਏ ਅਤੇ ਹਾਈ ਸਪੀਡ ਡੀਜ਼ਲ 3.4 ਰੁਪਏ ਪ੍ਰਤੀ ਲੀਟਰ ਸਸਤਾ ਕੀਤਾ ਹੈ। 

ਇਹ ਵੀ ਪੜ੍ਹੋ :     AIR India ਦੇ ਜਹਾਜ਼ 'ਚ ਆਈ ਖ਼ਰਾਬੀ, 1 ਘੰਟਾ ਫਲਾਈਟ 'ਚ ਬੰਦ ਰਹੇ ਯਾਤਰੀ

ਪਾਕਿਸਤਾਨ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਪਾਕਿਸਤਾਨ 'ਚ ਤੇਲ ਦੀਆਂ ਕੀਮਤਾਂ 'ਚ ਕਟੌਤੀ ਤੋਂ ਬਾਅਦ ਪੈਟਰੋਲ ਦੀ ਕੀਮਤ ਹੁਣ 247.03 ਰੁਪਏ ਪ੍ਰਤੀ ਲੀਟਰ ਅਤੇ ਹਾਈ ਸਪੀਡ ਡੀਜ਼ਲ ਦੀ ਕੀਮਤ 246.29 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੇ ਮਿੱਟੀ ਦੇ ਤੇਲ ਦੀ ਕੀਮਤ 3.57 ਰੁਪਏ ਘਟਾ ਕੇ 154.9 ਰੁਪਏ ਅਤੇ ਲਾਈਟ ਡੀਜ਼ਲ ਤੇਲ ਦੀ ਕੀਮਤ 1.03 ਰੁਪਏ ਘਟਾ ਕੇ 140.9 ਰੁਪਏ ਕੀਤੀ ਹੈ। 

ਇਹ ਵੀ ਪੜ੍ਹੋ :     Mutual Fund ਦੇ ਨਿਵੇਸ਼ਕਾਂ ਲਈ ਵੱਡੀ ਸਹੂਲਤ, ਹੁਣ ਰੰਗ ਦੇਖ ਕੇ ਜਾਣੋ ਕਿੰਨਾ ਹੈ ਜੋਖਮ

ਇੱਕ ਮਹੀਨੇ ਵਿੱਚ ਦੂਜੀ ਵਾਰ ਕੀਮਤਾਂ ਚ ਕੀਤੀ ਕਟੌਤੀ

ਹਾਲਾਂਕਿ ਇਸ ਤੋਂ ਪਹਿਲਾਂ 15 ਸਤੰਬਰ ਨੂੰ ਵੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿੱਚ 10 ਰੁਪਏ ਪ੍ਰਤੀ ਲੀਟਰ ਅਤੇ ਹਾਈ ਸਪੀਡ ਡੀਜ਼ਲ ਦੀਆਂ ਕੀਮਤਾਂ ਵਿੱਚ 13.06 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਭਾਰੀ ਮਹਿੰਗਾਈ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੇ ਆਮ ਲੋਕਾਂ ਨੂੰ ਇਸ ਦੂਜੀ ਕਟੌਤੀ ਨਾਲ ਵੱਡੀ ਰਾਹਤ ਮਿਲੀ ਹੈ।

ਦੱਸ ਦਈਏ ਕਿ ਆਰਥਿਕ ਤੰਗੀ ਅਤੇ ਮਹਿੰਗਾਈ ਦਾ ਸਾਹਮਣਾ ਕਰ ਰਹੀ ਪਾਕਿਸਤਾਨ ਦੀ ਸਰਕਾਰ ਪੈਟਰੋਲ ਅਤੇ ਹਾਈ ਸਪੀਡ ਡੀਜ਼ਲ 'ਤੇ ਲਗਭਗ 76 ਰੁਪਏ ਪ੍ਰਤੀ ਲੀਟਰ ਟੈਕਸ ਅਤੇ 60 ਰੁਪਏ ਪ੍ਰਤੀ ਲੀਟਰ ਪੈਟਰੋਲੀਅਮ ਵਿਕਾਸ ਲੇਵੀ ਵਜੋਂ ਟੈਕਸ ਵਸੂਲੀ ਕਰ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News