ਪਾਕਿ ਪੁਲਸ ਨੂੰ ਵੀ ਨਹੀਂ ਮਿਲ ਰਹੇ ਸਰਬਜੀਤ ਕੌਰ ਤੇ ਨਾਸਿਰ ਹੁਸੈਨ
Monday, Nov 17, 2025 - 11:08 PM (IST)
ਗੁਰਦਾਸਪੁਰ/ਲਾਹੌਰ, (ਵਿਨੋਦ)- ਭਾਰਤ ਤੋਂ ਪਾਕਿਸਤਾਨ ਗਈ ਇਕ ਸਿੱਖ ਸ਼ਰਧਾਲੂ ਸਰਬਜੀਤ ਕੌਰ ਪਾਕਿਸਤਾਨ ਜਾ ਕੇ ਵਾਪਸ ਨਹੀਂ ਆਈ। ਉਸ ਨੇ ਉੱਥੇ ਇਕ ਪਾਕਿਸਤਾਨੀ ਆਦਮੀ ਨਾਲ ਨਿਕਾਹ ਕਰਵਾ ਲਿਆ ਸੀ।
ਸਰਹੱਦ ਪਾਰਲੇ ਸੂਤਰਾਂ ਅਨੁਸਾਰ ਪਾਕਿਸਤਾਨ ਪੁਲਸ ਉਸ ਨੂੰ ਲੱਭ ਰਹੀ ਹੈ। ਸਰਬਜੀਤ ਕੌਰ ਨੇ ਇਸਲਾਮ ਧਰਮ ਅਪਣਾਇਆ ਅਤੇ ਪਾਕਿਸਤਾਨੀ ਨਾਗਰਿਕ ਨਾਸਿਰ ਹੁਸੈਨ ਨਾਲ ਨਿਕਾਹ ਕਰਵਾ ਲਿਆ। ਉਨ੍ਹਾਂ ਦੇ ਵਿਆਹ ਦੀ ਪੁਸ਼ਟੀ ਇਕ ਸਥਾਨਕ ਵਕੀਲ ਵੱਲੋਂ ਕੀਤੀ ਗਈ ਹੈ ਪਰ ਉਨ੍ਹਾਂ ਦੇ ਟਿਕਾਣੇ ਬਾਰੇ ਫਿਲਹਾਲ ਕੋਈ ਖਬਰ ਨਹੀਂ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਪੁਲਸ ਨਾਸਿਰ ਹੁਸੈਨ ਅਤੇ ਸਰਬਜੀਤ ਦੀ ਭਾਲ ਕਰ ਰਹੀ ਹੈ ਪਰ ਅਜੇ ਤੱਕ ਉਸ ਨੂੰ ਸਫਲਤਾ ਨਹੀਂ ਮਿਲੀ।
